Dailyhunt Logo
  • Light mode
    Follow system
    Dark mode
    • Play Story
    • App Story
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

5 Dariya News 1 week ago

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬੀੜ ਤਲਾਬ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਅਤੇ ਦੂਜੀ ਧਿਰ, ਜੋ ਸ਼ਿਕਾਇਤਕਰਤਾ ਦੀ ਰਿਸ਼ਤੇਦਾਰ ਜ਼ਮੀਨ 'ਤੇ ਕਾਸ਼ਤਕਾਰੀ ਕਰ ਰਹੇ ਸਨ, ਵਿਚਕਾਰ ਲੜਾਈ (ਕੁੱਟ-ਮਾਰ) ਹੋਈ ਸੀ। ਲੜਾਈ ਦੌਰਾਨ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਸੱਟਾਂ ਲੱਗੀਆਂ ਅਤੇ ਬਾਅਦ ਵਿੱਚ ਉਸਨੂੰ ਡਾਕਟਰੀ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਏ.ਐਸ.ਆਈ. ਬਲਜੀਤ ਸਿੰਘ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਅਧਿਕਾਰੀ ਨੇ ਮੌਕੇ 'ਤੇ ਹੀ 2,000 ਰੁਪਏ ਦੀ ਸ਼ੁਰੂਆਤੀ ਰਿਸ਼ਵਤ ਲਈ ਸੀ। ਬਾਅਦ ਵਿੱਚ, ਜਦੋਂ ਸ਼ਿਕਾਇਤਕਰਤਾ ਨੇ ਮਾਮਲੇ ਦੀ ਸਥਿਤੀ ਦੀ ਪੈਰਵੀ ਕੀਤੀ, ਤਾਂ ਦੋਸ਼ੀ ਏਐਸਆਈ ਨੇ ਹਮਲਾਵਰਾਂ ਵਿਰੁੱਧ ਐਫਆਈਆਰ ਦਰਜ ਕਰਨ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੱਸਿਆ ਕਿ ਉਸਦੇ ਕੋਲ ਸਿਰਫ 10,000/- ਰੁਪਏ ਹਨ ,ਪਰ ਦੋਸ਼ੀ ਏਐਸਆਈ ਨੇ ਉਸਨੂੰ ਬਾਕੀ ਦੇ ਪੈਸੇ ਦਾ ਪ੍ਰਬੰਧ ਕਰਨ ਲਈ ਕਿਹਾ।

ਸ਼ਿਕਾਇਤਕਰਤਾ ਨੇ ਫੰਡ ਇਕੱਠਾ ਕਰਨ ਲਈ ਕੁਝ ਦਿਨ ਦੀ ਮੁਹਲਤ ਮੰਗੀ ਅਤੇ ਨਾਲ ਹੀ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ।ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi