ਕਾਂਗਰਸ
ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਗੋਪਾਲ ਗਊਂਸ਼ਾਲਾ ਫਿਰੋਜ਼ਪੁਰ ਛਾਉਣੀ ਵਿਖੇ 15 ਲੱਖ ਦੀ ਲਾਗਤ

ਫਿਰੋਜ਼ਪੁਰ ਛਾਉਣੀ ਵਿਖੇ ਸਥਿਤ ਗੋਪਾਲ ਗਊਂਸ਼ਾਲਾ ਵਿਚ ਆਵਾਰਾ ਪਸ਼ੂਆਂ ਦੇ ਰੱਖ ਰਖਾਵ ਲਈ ਤਿੰਨ ਸ਼ੈੱਡਾਂ ਨੂੰ ਬਣਵਾਉਣ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਵੱਲੋਂ 15 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਸੀ, ਜਿਸ ਦਾ ਨਿਰਮਾਣ ਕਾਰਜ ਪੂਰਾ ਹੋਣ ਉਪਰੰਤ ਅੱਜ ਵਿਧਾਇਕ ਪਿੰਕੀ ਵੱਲੋਂ ਗਊਂਸ਼ਾਲਾ ਵਿਖੇ ਪਹੁੰਚ ਕੇ ਇਸ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਇਸ ਗਊਸ਼ਾਲਾ ਵਿਚ ਪਹਿਲਾਂ 200 ਦੇ ਕਰੀਬ ਗਊਂਆਂ ਦੇ ਰੱਖਣ ਦਾ ਪ੍ਰਬੰਧ ਸੀ ਜਦਕਿ ਹੁਣ ਇਹ ਤਿੰਨ ਸ਼ੈੱਡ ਤਿਆਰ ਹੁਣ ਨਾਲ ਇਸ ਗਊਂਸ਼ਾਲਾ ਦੀ ਕਪੈਸਿਟੀ ਦੋਗਨੀ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇੱਕ ਸ਼ੈੱਡ ਨੰਦੀ ਸ਼ਾਲਾ (ਬੱਲਦ) ਲਈ ਅਤੇ ਬਾਕੀ ਦੋ ਸ਼ੈੱਡ ਗਊਂਆਂ ਨੂੰ ਰੱਖਣ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕਾਂ ਤੇ ਘੁੱਮ ਰਹੇ ਬੇਸਹਾਰਾ ਪਸ਼ੂਆਂ ਨੂੰ ਇਕੱਠਾ ਕਰਕੇ ਇਸ ਗਊਸ਼ਾਲਾ ਵਿੱਚ ਰੱਖਿਆ ਜਾਵੇਗਾ ਅਤੇ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ੈੱਡਾਂ ਦੇ ਤਿਆਰ ਹੋਣ ਨਾਲ ਹੁਣ ਲੋਕਾਂ ਨੂੰ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਤੋਂ ਆ ਰਹੀ ਸਮੱਸਿਆ ਦਾ ਵੀ ਹੱਲ ਹੋਵੇਗਾ ਤੇ ਨਾਲ ਹੀ ਸੜਕ ਹਾਦਸਿਆਂ ਨੂੰ ਵੀ ਠੱਲ ਪਵੇਗੀ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਛਾਉਣੀ ਦੀ ਗੋਪਾਲ ਗਊਸ਼ਾਲਾ ਦੇ ਵਿਸਥਾਰ ਨਾਲ ਇੱਥੇ ਗਊ-ਧਨ ਰੱਖਣ ਦੀ ਸਮਰੱਥਾ ਵਿੱਚ ਵਾਧਾ ਹੋਏਗਾ। ਇਸ ਦੇ ਨਾਲ ਹੀ ਵਿਧਾਇਕ ਵੱਲੋਂ ਗਊਂਸ਼ਾਲਾ ਵਿਚ ਪਸ਼ੂਆਂ ਦੀ ਸਾਂਭ ਸੰਭਾਲ ਲਈ 10 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ ਗਿਆ, ਜੋ ਕਿ ਜਲਦ ਹੀ ਗਊਂਸ਼ਾਲਾ ਦੀ ਪ੍ਰਬੰਧਕ ਕਮੇਟੀ ਨੂੰ ਦੇ ਦਿੱਤਾ ਜਾਵੇਗਾ।
ਇਸ ਦੌਰਾਨ ਗਊਂਸ਼ਾਲਾ ਦੇ ਨਵੇਂ ਪ੍ਰਧਾਨ ਨਰੇਸ਼ ਅਗਰਵਾਲ ਨੇ ਕਾਰਜਭਾਰ ਵੀ ਸੰਭਾਲਿਆ ਇਸ ਤੋਂ ਪਹਿਲਾਂ ਗਊਂਸ਼ਾਲਾਂ ਦੇ ਪ੍ਰਧਾਨ ਰਾਕੇਸ਼ ਅਗਰਵਾਲ ਸਨ।ਇਸ ਮੌਕੇ ਵਿਧਾਇਕ ਪਿੰਕੀ ਨੇ ਆਪਣੇ ਸੰਬੋਧਨ ਵਿੱਚ ਕਿਸਾਨਾਂ ਦਾ ਪੱਖ ਪੂਰਦਿਆਂ ਕਿਹਾ ਕਿ ਸਾਡੇ ਕਿਸਾਨ ਭਰਾਂ ਜੋ ਆਪਣੇ ਹੱਕਾਂ ਦੀ ਲੜਾਈ ਲਈ ਇਸ ਵੇਲੇ ਦਿੱਲੀ ਵਿਚ ਬੈਠੇ ਹਨ ਸਾਨੂੰ ਸਾਰਿਆਂ ਨੂੰ ਉਨ੍ਹਾਂ ਦਾ ਸਹਿਯੋਗ ਦੇਣਾ ਚਾਹੀਦਾ ਹੈ ਕਿਉਂਕਿ ਇਹ ਸਾਡੀਆਂ ਫਸਲਾਂ ਦਾ ਹੀ ਨਹੀਂ ਬਲਕਿ ਸਾਡੀਆਂ ਨਸਲਾਂ ਦਾ ਵੀ ਸਵਾਲ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵੱਧ ਚੜ ਕੇ ਇਸ ਅੰਦੋਲਨ ਵਿਚ ਹਿੱਸਾ ਪਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਇਸ ਬਿੱਲਾਂ ਨੂੰ ਰੱਦ ਕਰਵਾ ਕੇ ਕਿਸਾਨ ਅਤੇ ਖੇਤੀ ਨੂੰ ਬੱਚਾ ਸਕੀਏ।ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਫਿਰੋਜ਼ਪੁਰ ਵਿਚ ਹੋਰ ਪ੍ਰਾਜੈਕਟ ਵੀ ਲਿਆਂਦੇ ਜਾਣਗੇ ਅਤੇ ਫਿਰੋਜ਼ਪੁਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਨੂੰ ਬੈਕਵਰਡ ਸ਼੍ਰੇਣੀ ਵਿਚੋਂ ਕੱਢ ਕੇ ਵਿਕਾਸਸ਼ੀਲ ਜ਼ਿਲ੍ਹਾ ਬਣਾਇਆ ਜਾਵੇਗਾ। ਉਨ੍ਹਾਂ ਫਿਰੋਜ਼ਪੁਰ ਨੂੰ ਐਸਪਿਰੇਸ਼ਨਲ ਜ਼ਿਲ੍ਹਿਆਂ ਵਿਚੋਂ ਪਹਿਲੇ ਨੰਬਰ ਤੇ ਆਉਣ ਤੇ ਲੋਕਾਂ ਨੂੰ ਵਧਾਈ ਵੀ ਦਿੱਤੀ।ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਐਸਡੀਐਮ ਅਮਿੱਤ ਗੁਪਤਾ, ਐਸਪੀ (ਐਚ) ਬਲਬੀਰ ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਚਰਨ ਸਿੰਘ ਨਾਹਰ, ਚੇਅਰਮੈਨ ਪਲਾਨਿੰਗ ਬੋਰਡ ਮਾਸਟਰ ਗੁਲਜਾਰ ਸਿੰਘ, ਅਮਰਜੀਤ ਸਿੰਘ ਭੋਗਲ, ਬਿੱਟੂ ਸਾਂਘਾ, ਬਲਬੀਰ ਬਾਠ, ਰਾਜਿੰਦਰ ਛਾਬੜਾ, ਪਵਨ ਕੁਮਾਰ ਗਰਗ, ਸ਼ਾਲਿੰਫਰ ਬਬਲੂ, ਕੁਲਭੁਸ਼ਨ ਕੁਮਾਰ, ਕਮਲ ਗਰਗ ਆਦਿ ਹਾਜ਼ਰ ਸਨ।