Dailyhunt Logo
  • Light mode
    Follow system
    Dark mode
    • Play Story
    • App Story
ਬਲਾਕ ਸੰਮਤੀ ਜੋਨ ਸਵਾੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਕ ਸਿੰਘ ਰਸਨਹੇੜੀ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਲ

ਬਲਾਕ ਸੰਮਤੀ ਜੋਨ ਸਵਾੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਕ ਸਿੰਘ ਰਸਨਹੇੜੀ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਲ

5 Dariya News 1 week ago

ਲਾਕ ਸੰਮਤੀ ਜੋਨ ਸਵਾੜਾ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜੇ ਉਮੀਦਵਾਰ ਜਨਕ ਸਿੰਘ ਰਸਨਹੇੜੀ ਨੇ ਅੱਜ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਹਲਕਾ ਇੰਚਾਰਜ ਸਰਦਾਰ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਦੇ ਆਗੂਆਂ ਨੇ ਜਨਕ ਸਿੰਘ ਰਸਨਹੇੜੀ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਲਾਕੇ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ।

ਜਨਕ ਸਿੰਘ ਰਸਨਹੇੜੀ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਕੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਪ੍ਰਮੁੱਖ ਆਗੂ ਪਾਰਟੀ ਦਾ ਹਿੱਸਾ ਬਣਨਗੇ।

ਇਸ ਮੌਕੇ ਸੁਖਦੇਵ ਸਿੰਘ ਨਗਲ ਫੈਜਗੜ੍ਹ, ਪਰਵਿੰਦਰ ਸਿੰਘ ਮਗਰ, ਹਰਚੰਦ ਸਿੰਘ ਤੋਲੇਮਾਜਰਾ, ਰਣਜੀਤ ਸਿੰਘ ਨਗਲ, ਅਮਰਾਓ ਸਿੰਘ, ਦਵਿੰਦਰ ਸਿੰਘ ਤੋਲੇਮਾਜਰਾ, ਗੁਰਜੰਟ ਸਿੰਘ ਮਗਰ, ਹਰਪਾਲ ਸਿੰਘ ਲੰਬੜਦਾਰ, ਸਰਪੰਚ ਗੁਰਮੇਲ ਸਿੰਘ ਮਗਰ, ਅਮਨਦੀਪ ਸਿੰਘ, ਤਰਲੋਚਨ ਸਿੰਘ ਬਲਵਿੰਦਰ ਸਿੰਘ, ਗੁਰਜੰਟ ਸਿੰਘ ਹਾਜ਼ਰ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi