Dailyhunt Logo
  • Light mode
    Follow system
    Dark mode
    • Play Story
    • App Story
ਬਟਾਲਾ ਸ਼ਹਿਰ ਦੇ ਵਿਕਾਸ ਸਮੇਤ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਕੀਤੀਆਂ ਗਈਆਂ ਹਨ ਪੂਰੀਆਂ : ਸ਼ੈਰੀ ਕਲਸੀ

ਬਟਾਲਾ ਸ਼ਹਿਰ ਦੇ ਵਿਕਾਸ ਸਮੇਤ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਕੀਤੀਆਂ ਗਈਆਂ ਹਨ ਪੂਰੀਆਂ : ਸ਼ੈਰੀ ਕਲਸੀ

5 Dariya News 2 weeks ago

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਗਲੀ ਦਾ ਉਦਘਾਟਨ ਕੀਤਾ। ਇਸ ਮੌਕੇ ਹਨੀ ਚੌਹਾਨ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਉਹ ਖੁਦ ਗਲੀ-ਗਲੀ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨ੍ਹਾਂ ਦਾ ਹੱਲ ਕਰਵਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਕਿਹਾ ਕਿ ਬਟਾਲਾ ਹਲਕਾ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ, ਜਿਸਦੇ ਚੱਲਦਿਆਂ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਬਟਾਲਾ ਹਲਕਾ ਵਾਸੀਆਂ ਸਮੇਤ ਨੇੜਲੇ ਕਈ ਪਿੰਡਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵਾਂ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਬਟਾਲਾ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਰ੍ਹਾਂ 'ਜ਼ਿਲ੍ਹਾ ਪੁਲਿਸ ਦਫਤਰ ਬਟਾਲਾ' ਦੀ ਪੰਜ ਮੰਜ਼ਿਲੀ ਇਮਾਰਤ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ।

ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਗਈਆਂ ਹਨ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।

ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕਰ ਦਿੱਤਾ ਗਿਆ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi