Dailyhunt Logo
  • Light mode
    Follow system
    Dark mode
    • Play Story
    • App Story
ਬਟਾਲਾ ਵਾਸੀਆਂ ਨੇ ਸ਼ਹਿਰ ਵਿੱਚ ਕਰਵਾਏ ਵਿਕਾਸ ਕਾਰਜਾਂ ਨੂੰ ਵੇਖਦਿਆਂ ਨਗਰ ਨਿਗਮ ਦੀ ਸੇਵਾ ਆਪ ਨੂੰ ਸੌਂਪੀ : ਸ਼ੈਰੀ ਕਲਸੀ

ਬਟਾਲਾ ਵਾਸੀਆਂ ਨੇ ਸ਼ਹਿਰ ਵਿੱਚ ਕਰਵਾਏ ਵਿਕਾਸ ਕਾਰਜਾਂ ਨੂੰ ਵੇਖਦਿਆਂ ਨਗਰ ਨਿਗਮ ਦੀ ਸੇਵਾ ਆਪ ਨੂੰ ਸੌਂਪੀ : ਸ਼ੈਰੀ ਕਲਸੀ

5 Dariya News 1 week ago

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਬਟਾਲਾ ਹਲਕੇ ਦੇ ਵਿਕਾਸ ਲਈ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਨਿਪਟਾਰਾ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਬਟਾਲੇ ਸ਼ਹਿਰ ਦੀ ਗੱਲ ਕਰਦਿਆਂ ਦੱਸਿਆ ਕਿ ਬਟਾਲਾ ਵਾਸੀਆਂ ਨੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਉਂਦਿਆਂ ਨਗਰ ਨਿਗਮ ਬਟਾਲਾ ਦੀ ਸੇਵਾ ਆਪ ਪਾਰਟੀ ਦੇ ਉੁਮੀਦਵਾਰਾਂ ਨੂੰ ਸੌਪੀ ਹੈ ਅਤੇ ਉਹ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਹੋਰ ਨੁਹਾਰ ਬਦਲੀ ਜਾਵੇਗੀ। ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਾਰੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ।

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ' ਯੋਜਨਾ ਤਹਿਤ ਔਰਤਾਂ ਨੂੰ 1000 ਰੁਪਏ, ਐੱਸ ਸੀ ਭਾਈਚਾਰੇ ਨਾਲ ਸਬੰਧਤ ਔਰਤਾਂ ਨੂੰ 1500 ਮਹੀਨੇ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਵਾਏ ਗਏ ਹਨ।

ਬਟਾਲਾ ਹਲਕਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਨਵੀਂ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਇਆ ਗਿਆ ਹੈ।

ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ਅੰਦਰ ਵੀ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi