Dailyhunt Logo
  • Light mode
    Follow system
    Dark mode
    • Play Story
    • App Story
ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 2 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 2 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

5 Dariya News 1 week ago

ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਨਵਾਂ ਕਿਲ੍ਹਾ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 2 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਯਾਤਰਾ ਦੀ ਕਾਮਨਾ ਕੀਤੀ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨ ਲਈ ਇੱਕ ਵਿਲੱਖਣ ਉਪਰਾਲਾ ਹੈ।

ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਰਾਮ ਤੀਰਥ ਸਥਲ, ਵਾਹਗਾ ਬਾਰਡਰ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਵੀ ਬਿਲਕੁਲ ਮੁਫ਼ਤ ਕਰਵਾਏ ਜਾ ਰਹੇ ਹਨ।

ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਨੂੰ ਆਵਾਜਾਈ, ਠਹਿਰਨ ਅਤੇ ਲੰਗਰ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਹਰ ਵਰਗ ਦੇ ਲੋਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਲਗਾਤਾਰ ਜਾਰੀ ਰਹਿਣਗੀਆਂ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਅਮਰਦੀਪ ਸਿੰਘ ਪਰਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਹਾਜ਼ਰ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi