Dailyhunt Logo
  • Light mode
    Follow system
    Dark mode
    • Play Story
    • App Story
ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

5 Dariya News 2 weeks ago

ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਸੈਦਪੁਰ ਵਿਖੇ 33. 92 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਤਕਸੀਮ ਕੀਤੀਆਂ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪਿੰਡ ਪੱਧਰ 'ਤੇ ਮਜ਼ਬੂਤ ਖੇਡ ਢਾਂਚਾ ਤਿਆਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਇਸ ਖੇਡ ਮੈਦਾਨ ਵਿੱਚ ਚੇਨ ਲਿੰਕ ਫੈਂਸਿੰਗ, ਫੁੱਟ ਲਾਈਟਸ, ਹਾਈ ਮਾਸਟ ਲਾਈਟਸ ਅਤੇ ਬੋਰਵੈਲ ਹਾਈਡਰੈਂਟ ਵਰਗੀਆਂ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਨੌਜਵਾਨਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਮਾਹੌਲ ਵਿੱਚ ਖੇਡਣ ਦਾ ਮੌਕਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨ ਵਿਕਸਿਤ ਕਰਨ ਦੀ ਇਹ ਇਕ ਵੱਡੀ ਅਤੇ ਵਿਲੱਖਣ ਪਹਿਲਕਦਮੀ ਹੈ। ਪਹਿਲੇ ਪੜਾਅ ਵਿੱਚ ਸੂਬੇ ਦੇ ਲਗਭਗ 3,100 ਪਿੰਡਾਂ ਵਿੱਚ ਇਸ ਤਰ੍ਹਾਂ ਦੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਹਰ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਲਈ ਉਚਿਤ ਥਾਂ ਪ੍ਰਦਾਨ ਕੀਤੀ ਜਾ ਸਕੇ।

ਇਸ ਸੰਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਇਸ ਪ੍ਰੋਜੈਕਟ ਅਧੀਨ ਸਿਵਲ ਬੁਨਿਆਦੀ ਢਾਂਚਾ, ਮਨਰੇਗਾ ਦੇ ਕੰਮ ਅਤੇ ਖੇਡਾਂ ਦੇ ਸਾਮਾਨ ਸਮੇਤ ਕੁੱਲ ਲਾਗਤ ਕਰੀਬ 1250 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦਾ ਮਹੱਤਵਪੂਰਨ ਹਿੱਸਾ ਹੈ।

ਖੇਡਾਂ ਰਾਹੀਂ ਨੌਜਵਾਨਾਂ ਵਿੱਚ ਤੰਦਰੁਸਤੀ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨੂੰ ਪ੍ਰੋਤਸਾਹਨ ਮਿਲੇਗਾ, ਜਿਸ ਨਾਲ ਉਹ ਆਪਣੀ ਊਰਜਾ ਨੂੰ ਰਚਨਾਤਮਕ ਦਿਸ਼ਾ ਵੱਲ ਮੋੜਦੇ ਹੋਏ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਪੰਜਾਬ ਦੇ ਪਿੰਡਾਂ ਵਿੱਚ ਖੇਡ ਸਭਿਆਚਾਰ ਨੂੰ ਨਵੀਂ ਤਾਕਤ ਮਿਲੇਗੀ ਅਤੇ ਇੱਕ ਤੰਦਰੁਸਤ ਅਤੇ ਮਜ਼ਬੂਤ ਸਮਾਜ ਦਾ ਮੁੱਢ ਬੱਝੇਗਾ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi