Dailyhunt
ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਜਨ ਸੰਵਾਦ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਜਨ ਸੰਵਾਦ

5 Dariya News 1 week ago

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਸਭ ਤੋਂ ਪਹਿਲਾਂ ਪਿੰਡ ਨਿੱਜਰਪੁਰਾ ਵਿੱਚ 42 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀ ਫਿਰਨੀ ਤੇ ਰਸਤਿਆਂ ਦੀ ਇੰਟਰਲੋਕ ਟਾਈਲਾਂ ਨਾਲ ਉਸਾਰੀ, ਪਿੰਡ ਧਾਰੜ ਵਿੱਚ 2 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਮੱਲੀਆਂ ਵਿੱਚ 2 ਕਰੋੜ 15 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਅਤੇ ਰਸਤਿਆਂ ਦੀ ਇੰਟਰਲੋਕ ਟਾਈਲ ਨਾਲ ਉਸਾਰੀ ਦੇ ਨੀਂਹ ਪੱਥਰ ਰੱਖੇ।

ਇਨ੍ਹਾਂ ਤਿੰਨਾਂ ਪ੍ਰੋਜੈਕਟਾਂ 'ਤੇ ਕੁੱਲ 5 ਕਰੋੜ 9 ਲੱਖ 10 ਹਜ਼ਾਰ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ, ਜਿਸ ਨਾਲ ਪਿੰਡਾਂ ਦੀਆਂ ਸੜਕਾਂ ਅਤੇ ਆਵਾਜਾਈ ਸਹੂਲਤਾਂ ਵਿੱਚ ਵੱਡਾ ਸੁਧਾਰ ਆਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਦਾ ਲਾਭ ਲੈਣ ਅਤੇ ਆਪਣੇ ਇਲਾਕੇ ਦੇ ਵਿਕਾਸ ਵਿੱਚ ਸਹਿਯੋਗ ਦੇਣ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਜਾਰੀ ਰਹਿਣਗੇ ਅਤੇ ਹਰ ਪਿੰਡ ਨੂੰ ਸੁਧਰੇ ਹੋਏ ਢਾਂਚੇ ਨਾਲ ਜੋੜਿਆ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਜਨ ਸੰਵਾਦ ਕਰਦਿਆਂ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਪ੍ਰਮੁੱਖ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਅੱਜ ਕਈ ਮਹੱਤਵਪੂਰਨ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi