Dailyhunt Logo
  • Light mode
    Follow system
    Dark mode
    • Play Story
    • App Story
ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼

ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼

5 Dariya News 2 weeks ago

. ਭਗਵੰਤ ਮਾਨ ਸਰਕਾਰ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 'ਮਿਸ਼ਨ ਕਲੀਨ ਪੰਜਾਬ' ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀਵੀਪੀਜ਼) ਨੂੰ ਖ਼ਤਮ ਕਰਕੇ ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਅਹਿਦ ਲਿਆ।

ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ, ਸਥਾਨਕ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੀ ਹਿੱਸੇਦਾਰੀ ਰਾਹੀਂ ਪੰਜਾਬ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਹੈ। ਇਸ ਮੌਕੇ ਬੋਲਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਸ਼ਹਿਰਾਂ ਅਤੇ ਕਸਬਿਆਂ ਵਿੱਚ ਖੁੱਲ੍ਹੇਆਮ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨਾ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਹ ਅਥਾਹ ਅਧਿਆਤਮਿਕ ਸ਼ਕਤੀ ਵਾਲੀ ਧਰਤੀ ਹੈ। ਇਸ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।" ਉਨ੍ਹਾਂ ਦੱਸਿਆ ਕਿ ਅਗਲੇ 10 ਦਿਨਾਂ ਦੌਰਾਨ ਵਿਧਾਇਕ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਕਾਰਜਕਾਰੀ ਅਧਿਕਾਰੀ, ਕੌਂਸਲਰ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਸਾਰੇ ਸਬੰਧਤ ਭਾਈਵਾਲ ਸੂਬਾ ਪੱਧਰੀ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ।

ਸਾਰੇ ਸਬੰਧਤ ਅਧਿਕਾਰੀ ਅਤੇ ਜਨਤਕ ਨੁਮਾਇੰਦੇ ਹਰ ਰੋਜ਼ ਸਵੇਰੇ ਮੈਦਾਨ ਵਿੱਚ ਰਹਿ ਕੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਖ਼ਤਮ ਕਰਨ ਲਈ ਕੰਮ ਕਰਨਗੇ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਆਮ ਲੋਕਾਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਨਾਗਰਿਕ ਆਪਣੇ ਇਲਾਕਿਆਂ ਵਿੱਚ ਮੌਜੂਦ ਗਾਰਬੇਜ ਵੁਲਨੇਰੇਬਲ ਪੁਆਇੰਟਸ ਦੀਆਂ ਤਸਵੀਰਾਂ ਪੰਜਾਬ ਸਰਕਾਰ ਦੀ ਐਮ-ਸੇਵਾ ਐਪ 'ਤੇ ਅਪਲੋਡ ਕਰ ਸਕਦੇ ਹਨ।

ਹਰ ਸ਼ਿਕਾਇਤ ਲਈ ਇੱਕ ਵਿਲੱਖਣ ਆਈ.ਡੀ. ਜਾਰੀ ਕੀਤੀ ਜਾਵੇਗੀ, ਜਿਸ ਰਾਹੀਂ ਲੋਕ ਆਪਣੀ ਸ਼ਿਕਾਇਤ ਦੀ ਸਥਿਤੀ ਨੂੰ ਟਰੈਕ ਕਰ ਸਕਣਗੇ ਅਤੇ ਸਬੰਧਤ ਥਾਂ ਦੀ ਸਫ਼ਾਈ ਲਈ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਪਹਿਲਾਂ ਹੀ ਕਈ ਗਾਰਵੇਜ਼ ਵਲਨਰੇਬਲ ਪੁਆਇੰਟਸ ਦੀ ਪਛਾਣ ਕੀਤੀ ਜਾ ਚੁੱਕੀ ਹੈ।

ਇਸ ਵਿਸ਼ੇਸ਼ ਮੁਹਿੰਮ ਦੌਰਾਨ ਇਨ੍ਹਾਂ ਥਾਵਾਂ ਨੂੰ ਸਰਕਾਰੀ ਵਿਭਾਗਾਂ, ਸਥਾਨਕ ਸਰਕਾਰਾਂ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਯੋਜਨਾਬੱਧ ਅਤੇ ਸਥਾਈ ਤੌਰ 'ਤੇ ਖ਼ਤਮ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਸਰਕਾਰੀ ਮੁਹਿੰਮ ਨਹੀਂ, ਸਗੋਂ ਲੋਕ ਲਹਿਰ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਆਪਣੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਫ਼ਾਈ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਸਫ਼ਾਈ ਸੇਵਕਾਂ ਦੀ ਮਿਹਨਤ ਦਾ ਸਨਮਾਨ ਕਰਨ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਸਾਡੇ ਸਫ਼ਾਈ ਸੇਵਕ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਸਾਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਕੂੜਾ ਸੁੱਟ ਕੇ ਉਨ੍ਹਾਂ ਦੀ ਮਿਹਨਤ ਨੂੰ ਵਿਅਰਥ ਨਾ ਜਾਣ ਦਿੱਤਾ ਜਾਵੇ।"

ਮੰਤਰੀ ਨੇ ਲੋਕਾਂ ਨੂੰ ਐਮ-ਸੇਵਾ ਐਪ ਡਾਊਨਲੋਡ ਕਰਕੇ ਇਸ ਦੀ ਵਰਤੋਂ ਕਰਨ, ਗਾਰਵੇਜ਼ ਵਲਨਰੇਬਲ ਪੁਆਇੰਟਸ ਬਾਰੇ ਸੂਚਨਾ ਦੇਣ ਅਤੇ ਆਪਣੇ ਇਲਾਕਿਆਂ ਵਿੱਚ ਸਫ਼ਾਈ ਬਰਕਰਾਰ ਰੱਖਣ ਲਈ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੀ ਮੁਹਿੰਮ 'ਤੇ ਇੱਕ ਵਿਸ਼ੇਸ਼ ਨਿਗਰਾਨ ਪ੍ਰਣਾਲੀ ਰਾਹੀਂ ਨੇੜਿਓਂ ਨਜ਼ਰ ਰੱਖੀ ਜਾਵੇਗੀ। ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਗਾਰਵੇਜ਼ ਵਲਨਰੇਬਲ ਪੁਆਇੰਟਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖ਼ਤਮ ਕਰਨ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣ ਲਈ ਕੰਮ ਕਰਨਗੀਆਂ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi