Dailyhunt
ਜਲੰਧਰ ਡਵੀਜ਼ਨ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਜਲੰਧਰ ਡਵੀਜ਼ਨ ਕਮਿਸ਼ਨਰ ਅਤੇ ਸਕੱਤਰ ਲੋਕ ਸੰਪਰਕ ਰਾਮਵੀਰ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

5 Dariya News 1 week ago

ਲੰਧਰ ਡਵੀਜ਼ਨ ਦੇ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਸ੍ਰੀ ਰਾਮਵੀਰ, ਆਈ.ਏ.ਐੱਸ. ਨੇ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਜਸਪ੍ਰੀਤ ਕੌਰ ਵੀ ਮੌਜੂਦ ਸਨ।

ਸਕੱਤਰ ਸ੍ਰੀ ਰਾਮਵੀਰ ਨੇ ਅੱਜ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਿੰਘ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਇਸ ਉਪਰੰਤ ਉਹ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਨਤਮਸਤਕ ਹੋਏ ਜਿੱਥੇ ਉਨ੍ਹਾਂ ਪਾਵਨ ਦਰਸ਼ਨ ਕਰਨ ਦੇ ਨਾਲ ਸ੍ਰੀ ਹਨੂਮਾਨ ਜੀ ਦੀ ਆਰਤੀ ਵਿੱਚ ਵੀ ਹਿੱਸਾ ਲਿਆ।

ਇਸ ਮੌਕੇ ਸ੍ਰੀ ਦੁਰਗਿਆਣਾ ਤੀਰਥ ਕਮੇਟੀ ਦੀ ਪ੍ਰਧਾਨ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਚਾਵਲਾ ਵੱਲੋਂ ਸਕੱਤਰ ਸ੍ਰੀ ਰਾਮਵੀਰ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਸਨਮਾਨਿਤ ਕੀਤਾ ਗਿਆ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi