Dailyhunt
ਜਨਗਣਨਾ-2027 ਤਹਿਤ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਸ਼ੁਰੂ: ਹਰਪ੍ਰੀਤ ਸਿੰਘ

ਜਨਗਣਨਾ-2027 ਤਹਿਤ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਸ਼ੁਰੂ: ਹਰਪ੍ਰੀਤ ਸਿੰਘ

5 Dariya News 2 weeks ago

ਨਗਣਨਾ-2027 ਲਈ ਜ਼ਿਲ੍ਹਾ ਬਰਨਾਲਾ ਵਿੱਚ ਪਹਿਲੇ ਪੜਾਅ ਤਹਿਤ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਅੱਜ ਸ਼ੁਰੂ ਹੋ ਗਈ ਹੈ। ਇਹ ਸਿਖਲਾਈ ਸ਼ੁਰੂ ਹੋਣ ਮੌਕੇ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਜ਼ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਫੀਲਡ ਟ੍ਰੇਨਰ ਪੂਰੀ ਸੁਹਿਰਦਤਾ ਨਾਲ ਇਹ ਸਿਖਲਾਈ ਲੈਣ ਤਾਂ ਜੋ ਉਹ ਵਧੀਆ ਤਰੀਕੇ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਸਕਣ।

ਇਸ ਟ੍ਰੇਨਿੰਗ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਚਾਰਜ ਸੈਂਸਜ਼ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਸ ਨੂੰ ਵਿਸਥਾਰ ਨਾਲ ਸੈਂਸਜ਼-2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਮਾਸਟਰ ਟ੍ਰੇਨਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਵਿਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ, ਜਿਸ ਸਬੰਧੀ ਪੋਰਟਲ 30 ਅਪ੍ਰੈਲ ਤੋਂ 13 ਮਈ 2026 ਤੱਕ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ।

ਉਨ੍ਹਾਂ ਦੱਸਿਆ ਕਿ ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਭ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਸ਼ਿੱਦਤ, ਜ਼ਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜਨਗਣਨਾ -2027 ਦੇ ਕੰਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਬਿਨਾਂ ਕਿਸੇ ਸ਼ਨਾਖਤੀ ਕਾਰਡ ਵਾਲੇ ਵਿਅਕਤੀ ਨੂੰ ਕੋਈ ਵੀ ਸੂਚਨਾ ਮੁਹੱਈਆ ਨਾ ਕਰਵਾਈ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸਡੀਐੱਮ ਤਪਾ ਸ੍ਰੀ ਆਯੂਸ਼ ਗੋਇਲ, ਐੱਸ ਡੀ ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ, ਵਧੀਕ ਜ਼ਿਲ੍ਹਾ ਸੈਸਜ਼ ਅਫ਼ਸਰ ਕਮ ਖੋਜ ਅਫ਼ਸਰ (ਦਫ਼ਤਰ ਉਪ ਅਰਥ ਅੰਕੜਾ ਸਲਾਹਕਾਰ) ਚਰਨਜੀਤ ਕੌਰ ਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi