Dailyhunt Logo
  • Light mode
    Follow system
    Dark mode
    • Play Story
    • App Story
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਰਮਚਾਰੀ ਸਤਵਿੰਦਰ ਸਿੰਘ ਨੂੰ ਸੇਵਾਮੁਕਤੀ 'ਤੇ ਨਿੱਘੀ ਵਿਦਾਇਗੀ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਰਮਚਾਰੀ ਸਤਵਿੰਦਰ ਸਿੰਘ ਨੂੰ ਸੇਵਾਮੁਕਤੀ 'ਤੇ ਨਿੱਘੀ ਵਿਦਾਇਗੀ

5 Dariya News 1 week ago

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਰਮਚਾਰੀ ਸ੍ਰੀ ਸਤਵਿੰਦਰ ਸਿੰਘ ਅੱਜ 26 ਸਾਲ ਦੀ ਬੇਦਾਗ਼ ਅਤੇ ਸ਼ਾਨਦਾਰ ਸਰਕਾਰੀ ਸੇਵਾ ਤੋਂ ਬਾਅਦ ਸੇਵਾਮੁਕਤ ਹੋ ਗਏ। ਸ੍ਰੀ ਸਤਵਿੰਦਰ ਸਿੰਘ ਨੇ ਸਾਲ 2001 ਵਿੱਚ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਰੂਪਨਗਰ ਵਿਖੇ ਬਤੌਰ ਕਲੀਨਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਆਪਣੀ ਸੇਵਾ ਸ਼ੁਰੂ ਕੀਤੀ ਸੀ।

ਇਸ ਉਪਰੰਤ ਉਨ੍ਹਾਂ ਨੇ ਪਿਛਲੇ ਕਈ ਸਾਲਾਂ ਦੌਰਾਨ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੂਰੀ ਇਮਾਨਦਾਰੀ, ਸਮਰਪਣ ਅਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਸੇਵਾਮੁਕਤੀ ਮੌਕੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵਿਖੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਸ੍ਰੀ ਸਤਵਿੰਦਰ ਸਿੰਘ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਦੀਆਂ ਵਿਭਾਗ ਪ੍ਰਤੀ ਨਿਭਾਈਆਂ ਇਮਾਨਦਾਰ, ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਸੁਖਦ ਅਤੇ ਚੰਗੀ ਸਿਹਤ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਸਮਾਗਮ ਦੌਰਾਨ ਸ੍ਰੀ ਸਤਵਿੰਦਰ ਸਿੰਘ ਦੀ ਧਰਮ ਪਤਨੀ ਸੁਖਪਾਲ ਕੌਰ, ਪੁੱਤਰ ਗੁਰਵੀਰ ਸਿੰਘ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਸੁਪਰਡੈਂਟ ਗੁਰਮੇਲ ਸਿੰਘ ਮੁੰਡੀ, ਪੰਜਾਬ ਸਿਵਲ ਸਕੱਤਰੇਤ ਵਿਖੇ ਸੇਵਾਵਾਂ ਦੇ ਰਹੇ ਭਰਾ ਕਮਲਜੀਤ ਸਿੰਘ ਮੁੰਡੀ, ਵਿਭਾਗ ਦੇ ਸੇਵਾਮੁਕਤ ਕਰਮਚਾਰੀ ਗੁਰਬਚਨ ਸਿੰਘ ਅਤੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi