Dailyhunt Logo
  • Light mode
    Follow system
    Dark mode
    • Play Story
    • App Story
'ਕਲੀਨ ਪੰਜਾਬ, ਪ੍ਰਾਊਡ ਪੰਜਾਬ' ਮੁਹਿੰਮ ਦੀ ਵਿਧਾਇਕ ਜਿੰਪਾ ਨੇ ਕੀਤੀ ਸ਼ੁਰੂਆਤ

'ਕਲੀਨ ਪੰਜਾਬ, ਪ੍ਰਾਊਡ ਪੰਜਾਬ' ਮੁਹਿੰਮ ਦੀ ਵਿਧਾਇਕ ਜਿੰਪਾ ਨੇ ਕੀਤੀ ਸ਼ੁਰੂਆਤ

5 Dariya News 1 week ago

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਅੱਜ ਸਥਾਨਕ ਫਤਿਹਗੜ੍ਹ ਚੁੰਗੀ ਤੋਂ 'ਕਲੀਨ ਪੰਜਾਬ, ਪ੍ਰਾਊਡ ਪੰਜਾਬ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਵੱਖ-ਵੱਖ ਕੌਂਸਲਰਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਉਦੇਸ਼ ਤਹਿਤ ਪੂਰੇ ਪੰਜਾਬ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਜਨਤਕ ਥਾਵਾਂ, ਸੜਕਾਂ ਅਤੇ ਆਸ-ਪਾਸ ਦੇ ਖੇਤਰਾਂ ਦੀ ਸਫ਼ਾਈ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਵਿਧਾਇਕ ਜਿੰਪਾ ਨੇ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਸਰਕਾਰ ਜਾਂ ਨਗਰ ਨਿਗਮ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਸ਼ਹਿਰ ਵਾਸੀ ਦੀ ਵੀ ਬਰਾਬਰ ਦੀ ਜ਼ਿੰਮੇਵਾਰੀ ਹੈ। ਜੇਕਰ ਅਸੀਂ ਆਪਣੇ ਘਰਾਂ ਦੇ ਨਾਲ-ਨਾਲ ਆਸ-ਪਾਸ ਦੇ ਜਨਤਕ ਸਥਾਨਾਂ ਨੂੰ ਵੀ ਸਾਫ਼ ਰੱਖਣ ਦਾ ਸੰਕਲਪ ਲਵਾਂ, ਤਾਂ ਹੁਸ਼ਿਆਰਪੁਰ ਨੂੰ ਹੋਰ ਵੀ ਸੁੰਦਰ ਅਤੇ ਸਾਫ਼-ਸੁਥਰਾ ਬਣਾਇਆ ਜਾ ਸਕਦਾ ਹੈ।

ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਤ ਸਥਾਨਾਂ 'ਤੇ ਹੀ ਸੁੱਟਣ ਅਤੇ ਸਫ਼ਾਈ ਵਿਵਸਥਾ ਨੂੰ ਬਣਾਈ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸੁੰਦਰੀਕਰਨ ਅਤੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਵੀ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ 'ਕਲੀਨ ਪੰਜਾਬ, ਪ੍ਰਾਊਡ ਪੰਜਾਬ' ਮੁਹਿੰਮ ਨੂੰ ਸਫਲ ਬਣਾਇਆ ਜਾਵੇਗਾ ਅਤੇ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਤੇ ਸੁੰਦਰ ਸ਼ਹਿਰ ਬਣਾਉਣ ਵਿੱਚ ਸਾਰਿਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ, ਕੌਂਸਲਰਾਂ ਅਤੇ ਸਫ਼ਾਈ ਕਰਮਚਾਰੀਆਂ ਨੇ ਵੀ ਮੁਹਿੰਮ ਨੂੰ ਸਫਲ ਬਣਾਉਣ ਦਾ ਸੰਕਲਪ ਲਿਆ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi