Dailyhunt Logo
  • Light mode
    Follow system
    Dark mode
    • Play Story
    • App Story
ਕਾਂਗਰਸ ਅਤੇ ਇੰਡੀ ਗਠਜੋੜ 'ਤੇ ਹਾਥੀ ਦੇ ਦੰਦ ਖਾਣ ਦੇ ਹੋਰ ਅਤੇ ਦਿਖਾਉਣ ਦੇ ਹੋਰ ਵਾਲੀ ਕਹਾਵਤ ਲਾਗੂ ਹੁੰਦੀ ਹੈ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਇੰਡੀ ਗਠਜੋੜ 'ਤੇ ਹਾਥੀ ਦੇ ਦੰਦ ਖਾਣ ਦੇ ਹੋਰ ਅਤੇ ਦਿਖਾਉਣ ਦੇ ਹੋਰ ਵਾਲੀ ਕਹਾਵਤ ਲਾਗੂ ਹੁੰਦੀ ਹੈ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

5 Dariya News 2 weeks ago

ਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉੱਥੋਂ ਦੀ ਜਨਤਾ ਨਾਲ ਜਿਹੜੇ ਵਾਅਦੇ ਕੀਤੇ ਸਨ, ਉਹ ਪੂਰੇ ਹੀ ਨਹੀਂ ਹੋ ਰਹੇ ਹਨ। ਕਾਂਗਰਸ ਅਤੇ ਇੰਡੀ ਗਠਜੋੜ 'ਤੇ ਹਾਥੀ ਦੇ ਦੰਦ ਖਾਣ ਦੇ ਹੋਰ ਅਤੇ ਦਿਖਾਉਣ ਦੇ ਹੋਰ ਵਾਲੀ ਕਹਾਵਤ ਲਾਗੂ ਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਜਿਸ ਤਰ੍ਹਾਂ ਨਾਲ ਸੂਬੇ ਵਿੱਚ ਵਿਕਾਸ ਹੋ ਰਿਹਾ ਹੈ, ਉੱਥੇ ਵੀ ਡਬਲ ਇੰਜਣ ਦੀ ਸਰਕਾਰ ਨੌਜਵਾਨਾਂ ਦੇ ਹਿੱਤ ਵਿੱਚ ਕੰਮ ਕਰੇਗੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਕਰਨਾਲ ਵਿੱਚ 77ਵੇਂ ਰਾਜ ਪੱਧਰੀ ਵਨ ਮਹੋਤਸਵ ਦੇ ਮੌਕੇ 'ਤੇ ਮੀਡੀਆ ਨਾਲ ਰੂਬਰੂ ਹੋ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਰਾਜ ਪੱਧਰੀ ਵਨ ਮਹੋਤਸਵ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵਾਤਾਵਰਣ ਸਰੰਖਣ ਅਤੇ ਸ਼ੁੱਧ ਹਵਾ ਲਈ 'ਇੱਕ ਰੁੱਖ ਮਾਂ ਦੇ ਨਾਮ' ਮੁਹਿੰਮ ਚਲਾਈ ਹੈ। ਪਿਛਲੇ ਦਿਨੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਦੋਂ ਆਏ ਤਾਂ ਪ੍ਰਦੂਸ਼ਣ ਦੀ ਰੋਕਥਾਮ ਲਈ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਈ, ਜੋ ਪ੍ਰਦੂਸ਼ਣ ਰਹਿਤ ਹੈ।

ਪ੍ਰਦੂਸ਼ਣ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਲਗਾਤਾਰ ਯਤਨਸ਼ੀਲ ਹਨ, ਇਸੇ ਕੜੀ ਵਿੱਚ ਹਰਿਆਣਾ ਸਰਕਾਰ ਵੀ ਅਸਰਦਾਰ ਕਦਮ ਚੁੱਕ ਰਹੀ ਹੈ।ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਪੇਪਰ ਲੀਕ ਦਾ ਮਾਮਲਾ ਮੰਦਭਾਗਾ ਹੈ। ਪੰਜਾਬ ਵਿੱਚ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਬੇਇੱਜ਼ਤ ਤੇ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਮੰਚ 'ਤੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੇ ਇੱਥੇ ਪੇਪਰ ਲੀਕ ਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਸਿੱਖਿਆ ਮੰਤਰੀ ਦਾ ਅਸਤੀਫਾ ਲਵਾਂਗੇ। ਪਰ ਹੁਣ ਸਾਰੇ ਚੁੱਪ ਹਨ। ਪੰਜਾਬ ਵਿੱਚ ਪੇਪਰ ਲੀਕ ਹੋ ਗਿਆ ਤਾਂ ਹੁਣ ਉੱਥੇ ਨਾ ਤਾਂ ਆਮ ਆਦਮੀ ਪਾਰਟੀ ਦੇ ਲੋਕ ਬੋਲਦੇ ਹਨ, ਨਾ ਕਾਂਗਰਸ ਦੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬੱਚੇ ਸੜਕਾਂ 'ਤੇ ਹਨ ਅਤੇ ਕੋਈ ਗੱਲ ਸੁਣਨ ਵਾਲਾ ਨਹੀਂ ਹੈ। ਨਾ ਤਾਂ ਪੰਜਾਬ ਦੀ ਸਰਕਾਰ ਬੋਲ ਰਹੀ ਹੈ ਅਤੇ ਨਾ ਹੀ ਰਾਹੁਲ ਗਾਂਧੀ ਬੋਲ ਰਹੇ ਹਨ।

ਦੂਜੇ ਪਾਸੇ, ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪੇਪਰ ਲੀਕ ਮਾਮਲੇ 'ਤੇ ਨੋਟਿਸ ਲੈਂਦਿਆਂ ਸਖ਼ਤ ਕਾਨੂੰਨ ਬਣਾਇਆ ਹੈ। ਇਸ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ।ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਝੂਠ ਬੋਲਣ ਦਾ ਕੰਮ ਕਰ ਰਹੀ ਹੈ, ਕਾਂਗਰਸ ਦੇ ਸਮੇਂ 1986 ਵਿੱਚ ਲੋਕ ਸਭਾ ਵਿੱਚ ਸਿਰਫ਼ ਚਰਚਾ ਕੀਤੀ ਗਈ ਸੀ, ਬਿੱਲ ਪਾਸ ਨਹੀਂ ਹੋਇਆ ਸੀ ਅਤੇ ਕੋਈ ਕਾਨੂੰਨ ਨਹੀਂ ਬਣਿਆ। ਪਰ ਪੀਐੱਮ ਮੋਦੀ ਨੇ 2024 ਵਿੱਚ ਸਖ਼ਤ ਕਾਨੂੰਨ ਬਣਾਇਆ।

ਜੇਕਰ ਕੋਈ ਵਿਅਕਤੀ ਬੱਚਿਆਂ ਦੇ ਜੀਵਨ ਨਾਲ ਖਿਲਵਾੜ ਕਰੇਗਾ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ ਅਤੇ 10 ਕਰੋੜ ਦਾ ਜੁਰਮਾਨਾ ਅਤੇ 10 ਸਾਲ ਦੀ ਸਜ਼ਾ ਵੀ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਸ੍ਰੀ ਮੋਦੀ ਪ੍ਰਤੀ ਜਿਸ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ ਅਤੇ ਜੋ ਬੱਚਿਆਂ ਨੇ ਬੋਲੇ ਹਨ, ਉਹ ਸ਼ਬਦ ਉਨ੍ਹਾਂ ਦੇ ਮਾਪਿਆਂ ਨੂੰ ਵੀ ਚੰਗੇ ਨਹੀਂ ਲੱਗੇ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਨੌਜਵਾਨਾਂ ਨੂੰ ਕਿਸ ਦਿਸ਼ਾ ਵਿੱਚ ਲੈ ਕੇ ਜਾਣਾ ਚਾਹੁੰਦੀ ਹੈ, ਕੀ ਸੰਸਕਾਰ ਦੇਣਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਕੋਈ ਮੁੱਦਾ ਨਹੀਂ ਹੈ, ਸਾਰਾ ਦਿਨ ਝੂਠ ਬੋਲਦੇ ਹਨ। ਕਾਂਗਰਸ ਦੇ 55 ਸਾਲ ਅਤੇ ਸ੍ਰੀ ਨਰਿੰਦਰ ਮੋਦੀ ਦੇ 12 ਸਾਲ ਦੀ ਤੁਲਨਾ ਕਰਨ ਵਿੱਚ ਜ਼ਮੀਨ-ਆਸਮਾਨ ਦਾ ਫਰਕ ਹੈ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi