Dailyhunt Logo
  • Light mode
    Follow system
    Dark mode
    • Play Story
    • App Story
ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਸਟੋਰੇਜ ਪ੍ਰਬੰਧਾਂ ਦੀ ਸਮੀਖਿਆ

ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਸਟੋਰੇਜ ਪ੍ਰਬੰਧਾਂ ਦੀ ਸਮੀਖਿਆ

5 Dariya News 7 months ago

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਸਟੋਰੇਜ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਜਿਨ੍ਹਾਂ ਮੰਡੀਆਂ ਵਿੱਚ ਆਮਦ ਸ਼ੁਰੂ ਹੋ ਗਈ ਹੈ ਉੱਥੇ ਤੁਰੰਤ ਖਰੀਦ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਇਸ ਸਮੀਖਿਆ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਡੀ.ਐਮ. ਅਮਿਤ ਗੁਪਤਾ ਡੇਰਾਬੱਸੀ, ਗੁਰਮੀਤ ਸਿੰਘ ਖਰੜ ਅਤੇ ਦਮਨਦੀਪ ਕੌਰ ਮੋਹਾਲੀ ਦੇ ਨਾਲ-ਨਾਲ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਇੰਚਾਰਜ ਜ਼ਿਲ੍ਹਾ ਮੰਡੀ ਅਫ਼ਸਰ ਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਸਾਰੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ ਅਤੇ ਸਟੋਰੇਜ ਥਾਵਾਂ ਦੇ ਨਿਯਮਿਤ ਤੌਰ 'ਤੇ ਦੌਰੇ ਕਰਨ ਅਤੇ ਮੌਕੇ 'ਤੇ ਹੀ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਉਣ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਪਖਾਨਿਆਂ ਦੀ ਸੁਵਿਧਾ, ਰੌਸ਼ਨੀ ਅਤੇ ਹੋਰ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਆਉਂਦੇ ਕਮਿਸ਼ਨ ਏਜੰਟਾਂ ਤੇ ਹੋਰ ਭਾਗੀਦਾਰਾਂ ਨਾਲ ਸਹਿਯੋਗ ਬਣਾਈ ਰੱਖਣ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਣਾਏ ਗਏ 19 ਖਰੀਦ ਕੇਂਦਰਾਂ ਵਿੱਚੋਂ ਬਨੂੰੜ, ਲਾਲੜੂ ਅਤੇ ਸਮਗੌਲੀ ਮੰਡੀਆਂ ਵਿੱਚ ਮੁੱਢਲੇ ਤੌਰ 'ਤੇ ਕਣਕ ਦੀ ਆਮਦ ਦਰਜ ਕੀਤੀ ਗਈ ਹੈ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਹਿਯੋਗੀ ਰਵੱਈਏ ਨਾਲ ਕੰਮ ਕਰਦੇ ਹੋਏ ਖਰੀਦ ਮੌਸਮ ਨੂੰ ਸੁਚਾਰੂ ਅਤੇ ਸਫਲ ਬਣਾਇਆ ਜਾਵੇ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi