ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਘੁਮਿਆਰਾ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਲਾਂ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਂਦੀਆਂ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਸੁਣ ਕੇ ਉਨ੍ਹਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣਾ ਹੈ।
ਸਪੀਕਰ ਸ. ਸੰਧਵਾਂ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦਿੱਤੀ ਜਾਵੇਗੀ।
ਇਸ ਮੌਕੇ ਵੀਰ ਸਿੰਘ ਸਰਪੰਚ, ਜਲੌਰ ਸਿੰਘ, ਧੰਨਾ ਸਿੰਘ, ਜੱਸਾ ਸਿੰਘ, ਸੰਦੀਪ ਸਿੰਘ, ਮੰਦਰ ਸਿੰਘ, ਬਿੰਦਰ ਸਿੰਘ, ਕੰਤਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

