Dailyhunt Logo
  • Light mode
    Follow system
    Dark mode
    • Play Story
    • App Story
ਲੋੜਵੰਦ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਉਣਾ ਪਹਿਲ, ਕੋਈ ਵੀ ਯੋਗ ਵਿਅਕਤੀ ਯੋਜਨਾਵਾਂ ਤੋਂ ਵਾਂਝਾ ਨਹੀਂ ਰਹੇਗਾ : ਬ੍ਰਮ ਸ਼ੰਕਰ ਜਿੰਪਾ

ਲੋੜਵੰਦ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਉਣਾ ਪਹਿਲ, ਕੋਈ ਵੀ ਯੋਗ ਵਿਅਕਤੀ ਯੋਜਨਾਵਾਂ ਤੋਂ ਵਾਂਝਾ ਨਹੀਂ ਰਹੇਗਾ : ਬ੍ਰਮ ਸ਼ੰਕਰ ਜਿੰਪਾ

5 Dariya News 1 week ago

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਨਾ ਅਤੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀਆਂ ਸਭ ਤੋਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਵੰਡ ਵਰਗੀਆਂ ਪਹਿਲਕਦਮੀਆਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਾਰਡ ਨੰਬਰ 7, 8 ਅਤੇ 47 ਵਿੱਚ 'ਮੇਰੀ ਰਸੋਈ' ਯੋਜਨਾ ਤਹਿਤ ਕਰਵਾਏ ਗਏ ਸਮਾਗਮ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਰੋਜ਼ਾਨਾ ਦੀਆਂ ਜ਼ਰੂਰੀ ਵਸਤੂਆਂ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰੇ।

ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋੜਵੰਦ ਲੋਕਾਂ ਤੱਕ ਸਹਾਇਤਾ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਰਹੇ। ਲਾਭਪਾਤਰੀਆਂ ਨੇ ਯੋਜਨਾ ਤਹਿਤ ਮਿਲੀ ਸਹਾਇਤਾ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਇਸ ਪਹਿਲ ਨੂੰ ਲੋੜਵੰਦ ਪਰਿਵਾਰਾਂ ਲਈ ਬਹੁਤ ਹੀ ਲਾਭਕਾਰੀ ਦੱਸਿਆ।

ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਅਤੇ ਲੋੜਵੰਦ ਵਰਗ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਚਲਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ, ਸਿਹਤ, ਬਿਜਲੀ, ਸਮਾਜਿਕ ਸੁਰੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਆਪਣੀ ਯੋਗਤਾ ਅਨੁਸਾਰ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਲੋਕ ਉਨ੍ਹਾਂ ਨਾਲ ਬੇਝਿਝਕ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਣ ਸੈਣੀ, ਕੌਂਸਲਰ ਪ੍ਰਦੀਪ ਬਿੱਟੂ, ਅਜੈ ਵਰਮਾ, ਮੁਖੀ ਰਾਮ, ਸੁਦਰਸ਼ਨ ਧੀਰ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi