Dailyhunt Logo
  • Light mode
    Follow system
    Dark mode
    • Play Story
    • App Story
ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ  ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ : ਵਿਧਾਇਕਾ ਜੀਵਨਜੋਤ ਕੌਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ : ਵਿਧਾਇਕਾ ਜੀਵਨਜੋਤ ਕੌਰ

5 Dariya News 3 months ago

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਔਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਮਾਣ-ਸਤਿਕਾਰ ਲਈ ਇੱਕ ਇਤਿਹਾਸਕ ਕਦਮ ਚੁੱਕਦਿਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ। ਧੂਰੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਜੀ ਨੇ ਬਟਨ ਦਬਾ ਕੇ ਪੰਜਾਬ ਦੀਆਂ ਲੱਖਾਂ ਭੈਣਾਂ ਦੇ ਖਾਤਿਆਂ ਵਿੱਚ ਸਕੀਮ ਦੀ ਰਾਸ਼ੀ ਟ੍ਰਾਂਸਫਰ ਕੀਤੀ।

ਇਸ ਇਤਿਹਾਸਕ ਫੈਸਲੇ ਨੂੰ ਲੈ ਕੇ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਮਾਵਾਂ-ਭੈਣਾਂ ਵਿੱਚ ਭਾਰੀ ਜੋਸ਼ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਭਾਵੇਂ ਉਹ ਖੁਦ ਮੁੱਖ ਮੰਤਰੀ ਜੀ ਦੇ ਨਾਲ ਧੂਰੀ ਵਿਖੇ ਕਰਵਾਏ ਗਏ ਮੁੱਖ ਸਮਾਗਮ ਵਿੱਚ ਹਾਜ਼ਰ ਸਨ, ਪਰ ਉਨ੍ਹਾਂ ਦੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਖੇ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਵਿੱਚ ਇਲਾਕੇ ਦੀਆਂ ਮਾਵਾਂ ਅਤੇ ਭੈਣਾਂ ਨੇ ਬਹੁਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਸਕੀਮ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਖੁਸ਼ੀ ਮਨਾਈ।

ਮੀਡੀਆ ਨਾਲ ਗੱਲਬਾਤ ਦੌਰਾਨ ਹਲਕੇ ਦੀਆਂ ਭੈਣਾਂ ਨੇ ਭਾਵੁਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਭੈਣਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਧੀਆਂ ਦਾ ਸਿਰ ਉੱਚਾ ਕਰ ਦਿੱਤਾ ਹੈ ਅਤੇ ਇਹ ਸਰਕਾਰ ਸਾਡੇ ਧੀ-ਪੁੱਤ ਵਾਂਗ ਹਰ ਸੁੱਖ-ਦੁੱਖ ਵਿੱਚ ਸਾਡੇ ਨਾਲ ਖੜ੍ਹੀ ਹੈ। ਭੈਣਾਂ ਦੇ ਚਿਹਰਿਆਂ ਦੀ ਰੌਣਕ ਅਤੇ ਮੁਸਕਾਨ ਇਸ ਸਕੀਮ ਦੀ ਵੱਡੀ ਕਾਮਯਾਬੀ ਦਾ ਸਬੂਤ ਹੈ।

ਵਿਧਾਇਕਾ ਜੀਵਨਜੋਤ ਕੌਰ ਨੇ ਹਲਕੇ ਦੀਆਂ ਸਾਰੀਆਂ ਭੈਣਾਂ ਦਾ ਪ੍ਰੋਗਰਾਮ ਵਿੱਚ ਪਹੁੰਚਣ `ਤੇ ਸਿਰ ਝੁਕਾ ਕੇ ਧੰਨਵਾਦ ਕੀਤਾ ਅਤੇ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ, "ਅੱਜ ਪ੍ਰੋਗਰਾਮ ਦੌਰਾਨ ਕਈ ਭੈਣਾਂ ਦੇ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਹੋ ਚੁੱਕੇ ਹਨ, ਪਰ ਜਿਨ੍ਹਾਂ ਭੈਣਾਂ ਦੇ ਖਾਤੇ ਵਿੱਚ ਅਜੇ ਰਾਸ਼ੀ ਨਹੀਂ ਆਈ, ਉਨ੍ਹਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ।

ਬੈਂਕਿੰਗ ਅਤੇ ਤਕਨੀਕੀ ਪ੍ਰਕਿਰਿਆ ਕਰਕੇ ਥੋੜ੍ਹਾ ਸਮਾਂ ਲੱਗ ਰਿਹਾ ਹੈ, ਬਹੁਤ ਜਲਦ ਸਾਰੀਆਂ ਯੋਗ ਭੈਣਾਂ ਦੇ ਖਾਤਿਆਂ ਵਿੱਚ ਵੀ ਪੈਸੇ ਆ ਜਾਣਗੇ।"ਵਿਧਾਇਕਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ, ਖਾਸ ਕਰਕੇ ਸਾਡੀਆਂ ਮਾਵਾਂ-ਭੈਣਾਂ ਦੇ ਸਤਿਕਾਰ, ਸੁਰੱਖਿਆ ਅਤੇ ਆਰਥਿਕ ਸੁਤੰਤਰਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਲਕੇ ਦੇ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰਦੀ ਰਹੇਗੀ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi