ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਅਸ਼ੋਕਾ ਪਾਰਕ, ਕੋਟਕਪੂਰਾ ਅਤੇ ਪਿੰਡ ਕੰਮੇਆਣਾ, ਜ਼ਿਲ੍ਹਾ ਫਰੀਦਕੋਟ ਤੋਂ ਤੀਰਥ ਯਾਤਰਾ 'ਤੇ ਜਾਣ ਵਾਲੀਆਂ ਬੱਸਾਂ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸੰਗਤ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਆਮ ਲੋਕ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਦੇ ਦਰਸ਼ਨ ਕਰਨ ਨਾਲ ਸਾਨੂੰ ਆਪਣੇ ਇਤਿਹਾਸ ਅਤੇ ਗੁਰੂਆਂ-ਪੀਰਾਂ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਯਾਤਰਾ 'ਤੇ ਜਾਣ ਵਾਲੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੰਤਵ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਇਸ ਮੌਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਫੋਟੋ ਕੈਪਸ਼ਨ- ਮੁੱਖ ਮੰਤਰੀ ਤੀਰਥ 83 ਯਾਤਰਾ ਯੋਜਨਾ ਤੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ।

