Dailyhunt Logo
  • Light mode
    Follow system
    Dark mode
    • Play Story
    • App Story
ਨਾਇਬ ਸਿੰਘ ਸੈਣੀ ਨੇ 312 ਈਆਰਵੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਨਾਇਬ ਸਿੰਘ ਸੈਣੀ ਨੇ 312 ਈਆਰਵੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ

5 Dariya News 3 days ago

ਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਗੁਰੂਗ੍ਰਾਮ ਦੇ ਲੇਜ਼ਰ ਵੈਲੀ ਪਾਰਕ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਰਿਆਣਾ ਪੁਲਿਸ ਲਈ 312 ਐਮਰਜੈਂਸੀ ਰਿਸਪਾਂਸ ਵ੍ਹੀਕਲਜ਼ (ਈਆਰਵੀ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਨ੍ਹਾਂ ਵਾਹਨਾਂ ਵਿੱਚ 310 ਮੋਟਰਸਾਈਕਲ ਅਤੇ 2 ਹੋਂਡਾ ਐਲੀਵੇਟ ਗੱਡੀਆਂ ਸ਼ਾਮਲ ਹਨ, ਜਿਨ੍ਹਾਂ ਨੂੰ ਹੋਂਡਾ ਇੰਡੀਆ ਫਾਊਂਡੇਸ਼ਨ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਦੇ ਤਹਿਤ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਉਪਲਬਧ ਕਰਵਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਸੂਬੇ ਵਿੱਚ ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਤੱਕ ਜਲਦੀ ਸਹਾਇਤਾ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਪੁਲਿਸ ਵਿਵਸਥਾ ਨੂੰ ਆਧੁਨਿਕ ਅਤੇ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਨਵੀਆਂ ਈਆਰਵੀ ਦੇ ਮਾਧਿਅਮ ਰਾਹੀਂ ਪੁਲਿਸ ਦੀ ਪਹੁੰਚ ਵਧੇਗੀ ਅਤੇ ਸੰਕਟ ਦੀ ਸਥਿਤੀ ਵਿੱਚ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਤੇਜ਼ੀ ਨਾਲ ਸਹਾਇਤਾ ਮਿਲ ਸਕੇਗੀ।

ਉਨ੍ਹਾਂ ਨੇ ਕਿਹਾ ਕਿ ਤਕਨੀਕ ਅਤੇ ਸਰੋਤਾਂ ਨਾਲ ਲੈਸ ਪੁਲਿਸ ਵਿਵਸਥਾ ਹੀ ਨਾਗਰਿਕਾਂ ਵਿੱਚ ਸੁਰੱਖਿਆ ਦਾ ਭਰੋਸਾ ਮਜ਼ਬੂਤ ਕਰਦੀ ਹੈ। ਮੁੱਖ ਮੰਤਰੀ ਨੇ ਹਰਿਆਣਾ ਪੁਲਿਸ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਵਿੱਚ ਪੁਲਿਸ ਦਾ ਔਸਤ ਰਿਸਪਾਂਸ ਟਾਈਮ ਲਗਭਗ 18 ਮਿੰਟ ਹੈ, ਜਦੋਂ ਕਿ ਹਰਿਆਣਾ ਪੁਲਿਸ ਨੇ ਇਸ ਨੂੰ ਘਟਾ ਕੇ ਮਾਤਰ 7 ਮਿੰਟ 3 ਸੈਕਿੰਡ ਤੱਕ ਪਹੁੰਚਾ ਦਿੱਤਾ ਹੈ।

ਇਹ ਉਪਲਬਧੀ ਪੁਲਿਸ ਵਿਭਾਗ ਦੀ ਵਚਨਬੱਧਤਾ, ਬਿਹਤਰ ਪ੍ਰਬੰਧਨ ਅਤੇ ਆਧੁਨਿਕ ਕਾਰਜਪ੍ਰਣਾਲੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜਨਤਾ ਨੂੰ ਸਮੇਂ ਸਿਰ ਸਹਾਇਤਾ ਉਪਲਬਧ ਕਰਵਾਉਣਾ ਹੀ ਸੁਸ਼ਾਸਨ ਦਾ ਅਸਲੀ ਰੂਪ ਹੈ। ਉਨ੍ਹਾਂ ਨੇ ਦੱਸਿਆ ਕਿ ਗੁਰੂਗ੍ਰਾਮ ਨੂੰ 60 ਮੋਟਰਸਾਈਕਲ ਅਤੇ ਇੱਕ ਹੋਂਡਾ ਐਲੀਵੇਟ ਗੱਡੀ, ਫਰੀਦਾਬਾਦ ਨੂੰ 40 ਮੋਟਰਸਾਈਕਲ ਅਤੇ ਇੱਕ ਹੋਂਡਾ ਐਲੀਵੇਟ ਗੱਡੀ ਉਪਲਬਧ ਕਰਵਾਈ ਗਈ ਹੈ।

ਇਸ ਤੋਂ ਇਲਾਵਾ ਸੂਬੇ ਦੇ ਹੋਰ ਜ਼ਿਲ੍ਹਿਆਂ ਨੂੰ 210 ਮੋਟਰਸਾਈਕਲ ਦਿੱਤੇ ਗਏ ਹਨ। ਇਨ੍ਹਾਂ ਵਾਹਨਾਂ ਨੂੰ ਵੱਖ-ਵੱਖ ਸੰਵੇਦਨਸ਼ੀਲ ਅਤੇ ਪ੍ਰਮੁੱਖ ਖੇਤਰਾਂ ਵਿੱਚ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਲੋੜ ਪੈਣ 'ਤੇ ਪੁਲਿਸ ਸਹਾਇਤਾ ਘੱਟ ਤੋਂ ਘੱਟ ਸਮੇਂ ਵਿੱਚ ਉਪਲਬਧ ਹੋ ਸਕੇ। ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਵੀ ਸੁਰੱਖਿਅਤ ਸਮਾਜ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ, ਪ੍ਰਸ਼ਾਸਨ ਅਤੇ ਨਿੱਜੀ ਖੇਤਰ ਦੇ ਸਾਂਝੇ ਯਤਨਾਂ ਨਾਲ ਜਨਹਿਤ ਦੇ ਕੰਮਾਂ ਨੂੰ ਨਵੀਂ ਗਤੀ ਮਿਲਦੀ ਹੈ ਅਤੇ ਇਹ ਪਹਿਲ ਵੀ ਉਸੇ ਸੋਚ ਦੀ ਮਿਸਾਲ ਹੈ। ਪੁਲਿਸ ਮਹਾਨਿਰਦੇਸ਼ਕ ਅਜੈ ਸਿੰਘਲ ਨੇ ਕਿਹਾ ਕਿ ਨਵੀਆਂ ਈਆਰਵੀ ਦੇ ਸ਼ਾਮਲ ਹੋਣ ਨਾਲ ਹਰਿਆਣਾ ਪੁਲਿਸ ਦੀ ਐਮਰਜੈਂਸੀ ਪ੍ਰਤੀਕਿਰਿਆ ਸਮਰੱਥਾ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਨੇ ਕਿਹਾ ਕਿ ਇਹ ਵਾਹਨ ਕਿਸੇ ਵੀ ਸੂਚਨਾ 'ਤੇ ਤੇਜ਼ੀ ਨਾਲ ਘਟਨਾ ਸਥਾਨ ਤੱਕ ਪਹੁੰਚਣ ਵਿੱਚ ਸਮਰੱਥ ਹੋਣਗੇ, ਜਿਸ ਨਾਲ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਉਪਲਬਧ ਕਰਵਾਉਣਾ ਹੋਰ ਵੀ ਆਸਾਨ ਹੋ ਜਾਵੇਗਾ। ਪੁਲਿਸ ਕਮਿਸ਼ਨਰ ਸ਼ਿਵਾਸ ਕਵੀਰਾਜ ਨੇ ਕਿਹਾ ਕਿ ਆਧੁਨਿਕ ਸਰੋਤਾਂ ਨਾਲ ਲੈਸ ਇਹ ਵਾਹਨ ਪੁਲਿਸਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਗੇ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਅਧਾਰਤ ਈਆਰਵੀ ਭੀੜ-ਭੜੱਕੇ ਵਾਲੇ ਖੇਤਰਾਂ ਅਤੇ ਤੰਗ ਗਲੀਆਂ ਵਿੱਚ ਤੇਜ਼ੀ ਨਾਲ ਪਹੁੰਚ ਕੇ ਐਮਰਜੈਂਸੀ ਸਥਿਤੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ ਅਤੇ ਨਾਗਰਿਕਾਂ ਨੂੰ ਜਲਦੀ ਸਹਾਇਤਾ ਉਪਲਬਧ ਕਰਵਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ।

ਇਸ ਮੌਕੇ 'ਤੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਦੀ ਵਿਧਾਇਕ ਬਿਮਲਾ ਦੇਵੀ, ਗੁਰੂਗ੍ਰਾਮ ਦੇ ਵਿਧਾਇਕ ਮੁਕੇਸ਼ ਸ਼ਰਮਾ, ਐਚਐਮਐਸਆਈ ਦੇ ਸੀਨੀਅਰ ਡਾਇਰੈਕਟਰ ਅਤੇ ਹੋਂਡਾ ਇੰਡੀਆ ਫਾਊਂਡੇਸ਼ਨ ਦੇ ਟਰੱਸਟੀ ਵਿਨੈ ਢੀਂਗਰਾ, ਐਚਐਮਐਸਆਈ ਦੀ ਡਾਇਰੈਕਟਰ ਸਚਿਮੀ ਤਾਕਾਤਾ, ਐਚਐਮਐਸਆਈ ਦੇ ਡਾਇਰੈਕਟਰ ਅਤੇ ਸੀਐਫਓ ਤੋਯੋਹਿਰੋ ਹਾਬਾ ਅਤੇ ਹੋਂਡਾ ਇੰਡੀਆ ਫਾਊਂਡੇਸ਼ਨ ਦੇ ਓਪਰੇਟਿੰਗ ਅਫਸਰ ਰਾਜੀਵ ਤਨੇਜਾ ਸਮੇਤ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜ਼ੂਦ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi