ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਹੜ੍ਹ ਨੂੰ ਧਿਆਨ ਵਿੱਚ ਰੱਖਦੇ ਹੋਏ ਦੋਵਾਂ ਸੂਬਿਆਂ ਦੀ ਸਥਿਤੀ 'ਤੇ ਚਰਚਾ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਹੜ੍ਹ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਹੱਲ ਦੇ ਲਈ ਸਬੰਧਿਤ ਸੂਬਾ ਸਰਕਾਰਾਂ ਦੇ ਨਾਲ ਮਿਲ ਕੇ ਕੰਮ ਕਰਦੀ ਰਹੇਗੀ।
ਪ੍ਰਧਾਨ ਮੰਤਰੀ ਨੇ ਸਾਰਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਪ੍ਰਾਰਥਨਾ ਕੀਤੀ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ;
"ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਅਸੀਂ ਇਨ੍ਹਾਂ ਸੂਬਿਆਂ ਵਿੱਚ ਹੜ੍ਹ ਕਾਰਨ ਪੈਦਾ ਹੋਈ ਸਥਿਤੀ 'ਤੇ ਚਰਚਾ ਕੀਤੀ। ਕੇਂਦਰ ਸਰਕਾਰ ਚੁਣੌਤੀਆਂ ਦੇ ਹੱਲ ਦੇ ਲਈ ਸਬੰਧਿਤ ਸੂਬਾ ਸਰਕਾਰਾਂ ਦੇ ਨਾਲ ਮਿਲ ਕੇ ਕੰਮ ਕਰਦੀ ਰਹੇਗੀ। ਸਾਰਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।"

