Dailyhunt Logo
  • Light mode
    Follow system
    Dark mode
    • Play Story
    • App Story
ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਰੇਤਗੜ੍ਹ ਵਿੱਚ ਖੇਡ ਮੈਦਾਨ ਦਾ ਉਦਘਾਟਨ

ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਰੇਤਗੜ੍ਹ ਵਿੱਚ ਖੇਡ ਮੈਦਾਨ ਦਾ ਉਦਘਾਟਨ

5 Dariya News 2 weeks ago

ਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਰੇਤਗੜ੍ਹ ਵਿਖੇ ਲਗਭਗ 85.46 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਪੰਚਾਇਤ ਮੈਂਬਰ, ਪ੍ਰਮੁੱਖ ਸਮਾਜਿਕ ਹਸਤੀਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਆਪਣੀ ਕਾਬਲਿਅਤ ਨਿਖਾਰਨ ਲਈ ਵਧੀਆ ਮੌਕੇ ਪ੍ਰਾਪਤ ਹੋਣਗੇ।

ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਸਟੇਡੀਅਮ ਵਿੱਚ ਦੌੜ ਟਰੈਕ, ਖੇਡ ਮੈਦਾਨ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਨਾਲ ਖੇਡ ਪ੍ਰੇਮੀ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵੱਲ ਰੁਝਾਨ ਵਧਾਉਣ ਅਤੇ ਆਪਣੇ ਜੀਵਨ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਬਣਾਉਣ।

ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸੀ ਪ੍ਰੋਜੈਕਟ ਵੀ ਲਾਗੂ ਕੀਤੇ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਖੇਡ ਮੈਦਾਨ ਬਣਨ ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਨਵੀਂ ਪ੍ਰੇਰਣਾ ਮਿਲੇਗੀ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi