ਵਿਧਾਇਕ ਫਾਜ਼ਿਲਕਾ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਸ਼ਹਿਰ ਨੂੰ ਸੁੰਦਰ ਤੇ ਹਰਿਆ ਭਰਿਆ ਬਣਾਉਣ ਦੇ ਨਾਲ ਨਾਲ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਫਾਜ਼ਿਲਕਾ ਦੀ ਅਬੋਹਰ ਰੋਡ ਦੇ ਡਿਵਾਈਡਰਾਂ ਵਿਚ ਨਵੇਂ ਬੂਟੇ ਲਗਾਉਣ ਦਾ ਕੰਮ ਕਰਵਾਇਆ ਸ਼ੁਰੂ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹਲਕਾ ਫਾਜ਼ਿਲਕਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਫਾਜ਼ਿਲਕਾ ਇਲਾਕੇ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।
ਇਸੇ ਤਹਿਤ ਹੀ ਉਹ ਲਗਾਤਾਰ ਹਲਕੇ ਦੇ ਵਿਕਾਸ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਬੂਟਿਆਂ ਨਾਲ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਹੋਵੇਗਾ ਅਤੇ ਵਾਤਾਵਰਨ ਵੀ ਸ਼ੁੱਧ ਰਹੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਫਾਜ਼ਿਲਕਾ ਇਲਾਕੇ ਦੇ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਹਲਕਾ ਫਾਜ਼ਿਲਕਾ ਵਿਚ 10 ਲੱਖ ਤੋਂ ਵੱਧ ਬੂਟੇ ਲਗਾਏ ਜਾਣਗੇ।
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਨੂੰ ਵੀ ਮੁਫ਼ਤ ਬੂਟੇ ਚਾਹੀਦੇ ਹਨ ਉਹ ਉਨ੍ਹਾਂ ਦੇ ਦਫਤਰ ਵਿਚ ਸੰਪਰਕ ਕਰ ਸਕਦੇ ਹਨ।

