Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹਰ ਖੇਤਰ 'ਚ ਮੱਲਾਂ ਮਾਰ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ : ਮੋਹਿੰਦਰ ਭਗਤ

ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹਰ ਖੇਤਰ 'ਚ ਮੱਲਾਂ ਮਾਰ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ : ਮੋਹਿੰਦਰ ਭਗਤ

5 Dariya News 2 months ago

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਇਥੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪੱਖੀ ਨੀਤੀਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ 'ਤੇ ਸੁਧਾਰ ਹੋਇਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ.

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਦੀ ਬਿਹਤਰੀ ਲਈ ਅਨੇਕਾ ਇਤਿਹਾਸਕ ਕਦਮ ਚੁੱਕੇ ਹਨ, ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ।

ਉਨ੍ਹਾਂ ਇਸ ਮੌਕੇ ਮੈਰੀਟੋਰੀਅਸ ਸਕੂਲ ਦੇ 21 ਵਿਦਿਆਰਥੀਆਂ, ਜਿਨ੍ਹਾਂ ਵੱਲੋਂ ਨੀਟ ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਮੁਬਾਰਕਬਾਦ ਵੀ ਦਿੱਤੀ। ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਢੁੱਕਵਾਂ ਮਾਹੌਲ ਮਿਲ ਸਕੇ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀਆਂ ਲੋੜਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਬੱਚੇ ਦੀ ਪ੍ਰਤਿਭਾ ਨੂੰ ਨਿਖਾਰਣ, ਉਸ ਨੂੰ ਬਿਹਤਰ ਸਿੱਖਿਆ, ਲੋੜੀਂਦੀਆਂ ਸਹੂਲਤਾਂ ਅਤੇ ਰੌਸ਼ਨ ਭਵਿੱਖ ਲਈ ਸਮਾਨ ਮੌਕੇ ਪ੍ਰਦਾਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ 'ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘੱਟ ਕਰਨਾ ਹੈ। ਉਨ੍ਹਾਂ ਕਿਹਾ ਕਿ ਉਸ ਉਪਰਾਲੇ ਨਾਲ ਵਿਦਿਆਰਥੀਆਂ ਦਾ ਪੜ੍ਹਾਈ ਵੱਲ ਰੁਝਾਨ ਹੋਰ ਵਧਾਉਣ ਵਿੱਚ ਮਦਦ ਮਿਲੇਗੀ। ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਖ਼ਤ ਮਿਹਨਤ ਦਾ ਕੋਈ ਹੋਰ ਬਦਲ ਨਹੀਂ ਹੈ। ਮਿਹਨਤ ਨਾਲ ਜ਼ਿੰਦਗੀ ਵਿੱਚ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਸਕੂਲ ਦੇ 810 ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ ਕੀਤੀ ਗਈ।ਇਸ ਮੌਕੇ ਪ੍ਰਿੰਸੀਪਲ ਰਾਜੀਵ ਹਾਂਡਾ, ਐਜੂਕੇਸ਼ਨ ਇੰਚਾਰਜ ਜਲੰਧਰ ਪੱਛਮੀ ਸੰਜੀਵ ਭਗਤ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi