Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਜਲੌਅ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਜਲੌਅ ਨਾਲ ਮਨਾਏਗੀ : ਬ੍ਰਮ ਸ਼ੰਕਰ ਜਿੰਪਾ

5 Dariya News 2 days ago

ਸ੍ਰੀ ਗੁਰੂ ਰਵਿਦਾਸ ਜੀ ਦੇ ਆ ਰਹੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡਾਂ ਵਿਚ ਗੁਰੂ ਜੀ ਦੇ ਜੀਵਨ ਆਧਾਰਤ ਡਾਕੂਮੈਂਟਰੀ ਦਿਖਾਉਣ ਲਈ ਵੈਨ ਨੂੰ ਰਵਾਨਾ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾਪੂਰਵਕ ਮਨਾਏਗੀ।

ਦਸਤਾਵੇਜ਼ੀ ਦਿਖਾਉਣ ਵਾਲੀ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਇਹ ਡਾਕੂਮੈਂਟਰੀ ਵੈਨ ਗੁਰੂ ਜੀ ਦੇ ਫਲਸਫ਼ੇ ਅਤੇ ਮਹਾਨ ਸਿਖਿਆਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਏਗੀ ਤਾਂ ਜੋ ਵੱਧ ਤੋਂ ਵੱਧ ਲੋਕ ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੇ ਸੰਦੇਸ਼ ਤੋਂ ਪ੍ਰੇਰਨਾ ਲੈ ਸਕਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਹਰ ਧਰਮ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ 'ਤੇ ਮਨਾਉਣ ਉਪਰੰਤ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਮੁੱਚੀ ਮਨੁੱਖਤਾ ਦੇ ਭਲੇ ਅਤੇ ਸਮਾਜ ਦੇ ਸਾਰੇ ਵਰਗਾਂ ਵਿਚ ਬਰਾਬਰੀ ਦਾ ਸੰਦੇਸ਼ ਅਤੇ ਬੇਗਮਪੁਰਾ ਦਾ ਸੰਕਲਪ ਦਿੱਤਾ ਜਿਥੇ ਕਿਸੇ ਨੂੰ ਵੀ ਕੋਈ ਦੁੱਖ ਤਕਲੀਫ਼ ਨਾ ਹੋਵੇ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਇਹ ਦਸਤਾਵੇਜ਼ੀ ਪਿੰਡ ਜਹਾਨਖੇਲ੍ਹਾਂ ਅਤੇ ਆਦਮਵਾਲ ਵਿਖੇ ਦਿਖਾਈ ਜਾਵੇਗੀ।ਵਿਧਾਇਕ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਹਰੇਕ ਪਿੰਡ ਵਿਚ ਇਹ ਵੈਨ ਜਾਵੇਗੀ ਜਿਥੇ ਰੋਜ਼ਾਨਾ 30 ਮਿੰਟ ਦਸਤਾਵੇਜ਼ੀ ਦਿਖਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਵੈਨ ਰੋਜ਼ਾਨਾ ਦੋ ਪਿੰਡਾਂ ਵਿਚ ਸ਼ਾਮ ਦੇ ਸਮੇਂ ਪਹੁੰਚੇਗੀ ਅਤੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਸਿਖਿਆਵਾਂ 'ਤੇ ਆਧਾਰਤ ਡਾਕੂਮੈਂਟਰੀ ਦਿਖਾਇਆ ਕਰੇਗੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ ਅਤੇ ਪੰਜਾਬ ਸਰਕਾਰ ਨੇ ਇਸ ਕਾਰਜ ਲਈ 100 ਕਰੋੜ ਰੁਪਏ ਦਾ ਬਜ਼ਟ ਰੱਖਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਹੁਤ ਵਧੀਆ ਢੰਗ ਨਾਲ ਤਿਆਰ ਕੀਤੀ ਇਸ ਡਾਕੂਮੈਂਟਰੀ ਨੂੰ ਲਾਜ਼ਮੀ ਦੇਖਿਆ ਜਾਵੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਆਦਿ ਵੀ ਮੌਜੂਦ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi