Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ-ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ-ਬਰਿੰਦਰ ਕੁਮਾਰ ਗੋਇਲ

5 Dariya News 2 weeks ago

ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸੌਂਢਾ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਹਲਕੇ ਵਿੱਚ ਸੈਦਪੂਰਾ ਮਾਇਨਰ, ਰਜਿੰਦਰਗੜ ਮਾਇਨਰ, 1-ਐਲ ਰਜਬਾਹਾ ਨੂੰ ਕੁੱਲ 33.68 ਕਿਲੋਮੀਟਰ ਤੱਕ ਪੱਕਾ ਕਰਨ ਅਤੇ 23.05 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਉਣ ਵਰਗੇ ਪ੍ਰੋਜੈਕਟਾਂ 'ਤੇ ਕੁੱਲ 30.71 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਸਾਨੀਪੁਰ, ਬਾੜਾ, ਛਲੇੜੀ ਕਲਾਂ, ਸੈਫਲਪੁਰ, ਮਹੁੰਮਦੀਪੁਰ, ਆਦਮਪੁਰ, ਬੀਬੀਪੁਰ, ਸਰਾਣਾ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ 3.75 ਕਰੋੜ ਦੀ ਰਾਸ਼ੀ ਖਰਚ ਕਰਕੇ ਜਮੀਨਦੋਜ ਪਾਈਪ ਲਾਈਨ ਦਾ ਕੰਮ ਕਰਵਾਇਆ ਜਾ ਰਿਹਾ, ਜਿਸ ਦੇ ਨਾਲ 2332 ਏਕੜ ਰਕਬੇ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸੂਬੇ ਵਿੱਚ 26 ਫੀਸਦੀ ਨਹਿਰੀ ਪਾਣੀ ਖੇਤਾ ਤੱਕ ਪਹੁੰਚਦਾ ਸੀ,ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7500 ਕਰੋੜ ਰੁਪਏ ਖਰਚ ਕੇ 86 ਫੀਸਦੀ ਪਾਣੀ ਸੂਬੇ ਦੇ ਪਿੰਡਾਂ ਤੱਕ ਪਹੁੰਚਾਇਆ ਹੈ। ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਲਈ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਬਹੁਤ ਜਲਦ ਹਰੇਕ ਪਿੰਡ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਕੇ ਨਾ ਸਿਰਫ਼ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਵੀ ਯਕੀਨੀ ਬਣੇਗੀ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਤਹਿਗੜ੍ਹ ਸਾਹਿਬ ਹਲਕੇ ਵਿੱਚ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਇਹ ਵਿਕਾਸ ਕਾਰਜ ਕਿਸਾਨਾਂ ਲਈ ਵਰਦਾਨ ਸਾਬਤ ਹੋਣਗੇ।

ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਹਿਰੀ ਪਾਣੀ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi