Dailyhunt Logo
  • Light mode
    Follow system
    Dark mode
    • Play Story
    • App Story
ਫਾਇਰ ਅਤੇ ਐਮਰਜੈਂਸੀ ਸੇਵਾਵਾਂ ਨੂੰ ਮਿਲੇਗਾ ਨਵਾਂ ਜ਼ੋਰ - ਵਿਪੁਲ ਗੋਇਲ

ਫਾਇਰ ਅਤੇ ਐਮਰਜੈਂਸੀ ਸੇਵਾਵਾਂ ਨੂੰ ਮਿਲੇਗਾ ਨਵਾਂ ਜ਼ੋਰ - ਵਿਪੁਲ ਗੋਇਲ

5 Dariya News 2 days ago

ਰਿਆਣਾ ਦੇ ਮਾਲ, ਆਪਦਾ ਪ੍ਰਬੰਧਨ ਅਤੇ ਸਥਾਨਕ ਸ਼ਹਿਰੀ ਨਿਕਾਏ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਅੱਜ ਵਿਭਾਗੀ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਅਤੇ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਵੀ ਮੌਜੁਦ ਸਨ।

ਮੀਟਿੰਗ ਵਿੱਚ ਰਾਜ ਦੀ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 26 ਨਵੇਂ ਵਾਹਨਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ।

ਇਨ੍ਹਾਂ ਵਾਹਨਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ, ਤਾਂ ਜੋ ਅੱਗ ਲੱਗਣ ਅਤੇ ਹੋਰ ਐਮਰਜੈਂਸੀ ਹਾਲਾਤਾਂ ਵਿੱਚ ਨਾਗਰਿਕਾਂ ਨੂੰ ਵਧੇਰੇ ਤੇਜ਼ ਅਤੇ ਪ੍ਰਭਾਵੀ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਖਰੀਦੇ ਜਾਣ ਵਾਲੇ ਵਾਹਨਾਂ ਵਿੱਚ ਯੂਟਿਲਿਟੀ ਵਾਹਨ, ਰਿਕਵਰੀ ਵੈਨ ਅਤੇ ਕਮਾਂਡ ਐਂਡ ਕੰਟਰੋਲ ਵਾਹਨ ਸ਼ਾਮਲ ਹਨ। ਇਨ੍ਹਾਂ ਦੀ ਖਰੀਦ 'ਤੇ 2 ਕਰੋੜ 91 ਲੱਖ 71 ਹਜ਼ਾਰ ਰੁਪਏ ਦੀ ਲਾਗਤ ਆਵੇਗੀ ਅਤੇ ਇਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ-ਅੰਦਰ ਵਿਭਾਗ ਨੂੰ ਉਪਲਬਧ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।

ਮੀਟਿੰਗ ਵਿੱਚ ਡਾਇਰੈਕਟਰ ਜਨਰਲ ਫਾਇਰ ਸੇਵਾਵਾਂ ਸ੍ਰੀ ਸ਼ੇਖਰ ਵਿਦਿਆਰਥੀ, ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਕੈਪਟਨ ਮਨੋਜ ਕੁਮਾਰ ਅਤੇ ਸਪਲਾਈ ਅਤੇ ਨਿਪਟਾਰਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੁਦ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi