Dailyhunt Logo
  • Light mode
    Follow system
    Dark mode
    • Play Story
    • App Story
ਪਿੰਡ ਅਲਕੜਾ ਵਿਚ 20 ਲੱਖ ਰੁਪਏ ਦੀ ਲਾਗਤ ਨਾਲ 'ਮੁੱਖ ਮੰਤਰੀ ਪਿੰਡ ਜਿਮ' ਤਿਆਰ : ਲਾਭ ਸਿੰਘ ਉਗੋਕੇ

ਪਿੰਡ ਅਲਕੜਾ ਵਿਚ 20 ਲੱਖ ਰੁਪਏ ਦੀ ਲਾਗਤ ਨਾਲ 'ਮੁੱਖ ਮੰਤਰੀ ਪਿੰਡ ਜਿਮ' ਤਿਆਰ : ਲਾਭ ਸਿੰਘ ਉਗੋਕੇ

5 Dariya News 1 week ago

ਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉਗੋਕੇ ਨੇ ਦੱਸਿਆ ਕਿ ਹਲਕੇ ਦੇ ਪਿੰਡ ਅਲਕੜਾ ਵਿਖੇ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ "ਮੁੱਖ ਮੰਤਰੀ ਪਿੰਡ ਜਿਮ" ਤਿਆਰ ਕੀਤਾ ਗਿਆ ਹੈ। ਇਹ ਜਿਮ ਪਿੰਡ ਦੇ ਨੌਜਵਾਨਾਂ ਨੂੰ ਤੰਦਰੁਸਤ ਰੱਖਣ, ਨਸ਼ਾ-ਮੁਕਤ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਹੈ।

ਵਿਧਾਇਕ ਉਗੋਕੇ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਹਲਕੇ ਦੇ ਨੌਜਵਾਨਾਂ ਨੂੰ ਸਹੀ ਸੇਧ ਦੇਣਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਿਛਲੇ ਦਿਨੀਂ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਭਦੌੜ ਦੇ 13 ਪਿੰਡ ਸ਼ਾਮਲ ਹਨ।

ਉਹਨਾਂ ਕਿਹਾ ਕਿ ਪਿੰਡ ਅਲਕੜਾ ਦੇ ਨਾਲ-ਨਾਲ ਹਲਕਾ ਭਦੌੜ ਦੇ ਹੋਰਨਾਂ ਪਿੰਡਾਂ ਜਿਵੇਂ ਕਿ ਗਿੱਲ ਪੱਤੀ ਮੌੜ, ਉਗੋਕੇ, ਸੁਖਪੁਰਾ, ਮਹਿਤਾ, ਜੰਗੀਆਣਾ, ਬਦਰਾ, ਪੰਧੇਰ, ਅਸਪਾਲ ਕਲਾਂ, ਭੈਣੀ ਜੱਸਾ, ਰੂੜੇਕੇ ਕਲਾਂ, ਪਿਰਥਾ ਪੱਤੀ ਧੂਰਕੋਟ ਅਤੇ ਧੌਲਾ ਵਿੱਚ ਜਿਮ ਦਾ ਸਮਾਨ ਦਿੱਤਾ ਗਿਆ ਹੈ। ਇਨ੍ਹਾਂ ਜਿਮਾਂ ਵਿੱਚ ਬਹੁਤ ਹੀ ਉੱਚ ਗੁਣਵੱਤਾ ਵਾਲਾ ਸਮਾਂ ਦਿੱਤਾ ਗਿਆ ਹੈ ਜਿਨ੍ਹਾਂ ਵਿਚ ਬਾਰਬੈੱਲ ਅਤੇ ਵੇਟ ਸੈੱਟ, ਡਮਬੈੱਲ ਸੈੱਟ, ਬੈਂਚ ਸੈੱਟ, ਰੈਕ ਸੈੱਟ, ਫਲੋਰ ਮੈਟ, ਕੈਟਲ ਬੈੱਲ ਸੈੱਟ ਦਿੱਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ। ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਅਜਿਹੇ ਪ੍ਰੋਜੈਕਟ ਲਿਆਂਦੇ ਜਾਣਗੇ ਤਾਂ ਜੋ ਸਾਡੀ ਨੌਜਵਾਨੀ ਸਿਹਤਮੰਦ ਰਹੇ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi