Dailyhunt
ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਬਨੂੰੜ ਮੰਡੀ ਵਿੱਚ ਕਣਕ ਖਰੀਦ ਦੀ ਸ਼ੁਰੂਆਤ

ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਵੱਲੋਂ ਬਨੂੰੜ ਮੰਡੀ ਵਿੱਚ ਕਣਕ ਖਰੀਦ ਦੀ ਸ਼ੁਰੂਆਤ

5 Dariya News 2 weeks ago

ਰਾਜਪੁਰਾ ਹਲਕੇ ਦੀ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਵੱਲੋਂ ਅੱਜ ਬਨੂਰ ਮੰਡੀ ਵਿੱਚ ਕਣਕ ਦੀ ਖਰੀਦ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ਜਿਵੇਂ ਬਨੂਰ, ਲਾਲੜੂ ਅਤੇ ਸਮਗੌਲੀ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਤੁਰੰਤ ਅਤੇ ਸੁਚਾਰੂ ਖਰੀਦ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਉਡੀਕ ਨਾ ਕਰਨੀ ਪਵੇ।ਸ੍ਰੀਮਤੀ ਮਿੱਤਲ ਨੇ ਹੋਰ ਦੱਸਿਆ ਕਿ ਰਾਜ ਸਰਕਾਰ ਵੱਲੋਂ ਮੰਡੀਆਂ ਵਿੱਚ ਲਿਫਟਿੰਗ, ਸਟੋਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।

ਉਨ੍ਹਾਂ ਸਰਕਾਰ ਦੇ ਕਿਸਾਨ-ਪੱਖੀ ਰੁਖ ਨੂੰ ਦੁਹਰਾਉਂਦਿਆਂ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਆਉਣ ਵਾਲੇ ਹਰ ਦਾਣੇ ਦੀ ਨਿਯਮਾਂ ਅਨੁਸਾਰ ਖਰੀਦ ਕੀਤੀ ਜਾਵੇਗੀ ਅਤੇ ਭੁਗਤਾਨ ਵੀ ਸਮੇਂ ਸਿਰ ਕੀਤਾ ਜਾਵੇਗਾ।ਇਸ ਮੌਕੇ ਖਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi