Dailyhunt
ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ

ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ

5 Dariya News 1 week ago

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਕਲੇਰ ਕਲਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਬੀ.ਡੀ.ਪੀ.ਓ ਬਲਜੀਤ ਸਿੰਘ, ਐਕਸੀਅਨ ਪੰਚਾਇਤੀ ਰਾਜ ਸਕਾਂਤ, ਬਲਾਕ ਪ੍ਰਧਾਨ ਡਾ. ਰਵਿੰਦਰ ਸਿੰਘ ਕਲੇਰ ਕਲਾਂ, ਸਾਬਕਾ ਸਰਪੰਚ ਗੁਰਦੇਵ ਸਿੰਘ, ਦਲਬੀਰ ਸਿੰਘ ਪੰਚਾਇਤ ਸਕੱਤਰ, ਹਜੂਰਾ ਸਿੰਘ ਕਲੇਰ,ਹੈਪੀ ਸਰਪੰਚ, ਸੁਖਵਿੰਦਰ ਸਿੰਘ ਸਰਪੰਚ ਅਤੇ ਪਿੰਡ ਵਾਸੀ ਮੌਜੂਦ ਸਨ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ। ਜਿਸ ਤਹਿਤ ਅੱਜ ਬਟਾਲਾ ਹਲਕੇ ਦੇ ਪਿੰਡ ਕਲੇਰ ਕਲਾਂ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਬਣਾਇਆ ਗਿਆ ਹੈ।

ਜਿਸ ਵਿੱਚ ਫੁੱਟਬਾਲ ਦੀ ਗਰਾਊਂਡ, ਵਾਲੀਬਾਲ, ਕਿ੍ਕਟ ਦੀ ਗਰਾਊਂਡ ਅਤੇ ਐਥਲੈਟਿਕਸ ਦਾ ਟਰੇਕ ਸ਼ਾਮਿਲ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਵਿੱਚ ਕਰੀਬ 40 ਖੇਡ ਮੈਦਾਨ,ਨੌਜਵਾਨਾਂ ਦੇ ਖੇਡਣ ਲਈ ਤਿਆਰ ਕੀਤੇ ਜਾਣਗੇ, ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਗਾਇਆ ਜਾਵੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਨਵੇਂ ਵਿਕਾਸ ਦੇ ਪ੍ਰਾਜੈਕਟ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਜਿੱਥੇ ਸਾਡੇ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧੇਗੀ ਉੱਥੇ ਹੀ ਉਨ੍ਹਾਂ ਨੂੰ ਇੱਕ ਖੇਡਣ ਦਾ ਵੱਖਰਾ ਗਰਾਉਂਡ ਵੀ ਮਿਲਿਆ ਹੈ, ਜਿੱਥੇ ਉਹ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕਣਗੇ।

ਉਨ੍ਹਾਂ ਕਿਹਾ ਕਿ ਪਿੰਡ ਦੇ ਨੌਜੁਆਨਾਂ ਤੇ ਖੇਡ ਪ੍ਰੇਮੀਆਂ ਦੀ ਮੰਗ ਪੂਰੀ ਹੋਈ ਹੈ ਤੇ ਇਸ ਸ਼ਾਨਦਾਰ ਗ੍ਰਾਉਂਡ ਵਿੱਚ ਚਾਰਦੀਵਾਰੀ, ਬਾਥਰੂਮ, ਪੀਣ ਵਾਲਾ ਪਾਣੀ ਅਤੇ ਟੀਮਾਂ ਦੇ ਬੈਠਣ ਲਈ ਵੱਖਰਾ ਪ੍ਰਬੰਧ ਆਦਿ ਸਾਰੇ ਪ੍ਰਬੰਧ ਕੀਤੇ ਗਏ ਹਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi