Dailyhunt Logo
  • Light mode
    Follow system
    Dark mode
    • Play Story
    • App Story
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 3 ਜੁਲਾਈ ਨੂੰ ਵਿਸ਼ੇਸ਼ ਕੀਰਤਨ ਦਰਬਾਰ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ 3 ਜੁਲਾਈ ਨੂੰ ਵਿਸ਼ੇਸ਼ ਕੀਰਤਨ ਦਰਬਾਰ

5 Dariya News 4 months ago

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਦੁਸ਼ਿਹਰਾ ਗਰਾਊਂਡ (ਪਾਇਟੈਕਸ ਗਰਾਊਂਡ) ਵਿੱਚ ਮਿਤੀ 03 ਜੁਲਾਈ 2026 ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਇੱਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਕੀਰਤਨੀ ਜਥਿਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਇਲਾਹੀ ਬਾਣੀ ਦਾ ਗਾਇਨ ਕੀਤਾ ਜਾਵੇਗਾ।

ਇਸ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 03 ਜੁਲਾਈ 2026 ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਦੁਸ਼ਿਹਰਾ ਗਰਊਂਡ (ਪਾਇਟੈਕਸ ਗਰਾਊਂਡ), ਡੀ-ਬਲਾਕ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਕੀਰਤਨੀ ਜਥਿਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਇਲਾਹੀ ਬਾਣੀ ਦਾ ਗੁਣਗਾਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਵਿੱਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੂਰੀ ਗੁਰ-ਮਰਿਆਦਾ ਅਨੁਸਾਰ ਇਸ ਕੀਰਤਨ ਦਰਬਾਰ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੰਗਤਾਂ ਦੀ ਸਹੂਲਤ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਸੰਗਤਾਂ ਲਈ ਲੰਗਰ, ਜਲ ਆਦਿ ਦੇ ਪ੍ਰਬੰਧ ਵੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਵਾਹਨਾਂ ਦੀ ਪਾਰਕਿੰਗ ਅਤੇ ਜੋੜਿਆਂ ਦੀ ਸੰਭਾਲ ਲਈ ਵੀ ਵਿਸ਼ੇਸ਼ ਟੀਮਾਂ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਸੇਵਾ ਵਿੱਚ ਧਾਰਮਿਕ ਸੰਸਥਾ ਦੇ ਨੁਮਾਇੰਦਿਆਂ ਦਾ ਸਹਿਯੋਗ ਵੀ ਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੀਰਤਨ ਸਮਾਗਮ ਵਾਲੇ ਸਥਾਨ ਉੱਪਰ ਸਫ਼ਾਈ ਦਾ ਹਰ ਪੱਖੋਂ ਧਿਆਨ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 03 ਜੁਲਾਈ ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਦੁਸ਼ਿਹਰਾ ਗਰਾਊਂਡ (ਪਾਇਟੈਕਸ ਗਰਾਊਂਡ) ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਕੀਰਤਨ ਦਰਬਾਰ ਵਿੱਚ ਆਪਣੀ ਹਾਜ਼ਰੀ ਲਗਾ ਕੇ ਵਡਭਾਗੇ ਬਣਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਗੁਰਮੰਦਰ ਸਿੰਘ, ਐੱਸ.ਡੀ.ਐੱਮ. ਲੋਪੋਕੇ ਮਨਬੀਰ ਸਿੰਘ ਢਿਲੋਂ, ਡਿਪਟੀ ਸੀ.ਈ.ਓ. ਰੋਜ਼ਗਾਰ ਬਿਊਰੋ ਤੀਰਥ ਪਾਲ ਸਿੰਘ, ਜ਼ਿਲ੍ਹਾ ਸੈਰ ਸਪਾਟਾ ਅਫ਼ਸਰ ਸੁਖਮਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਆਗੂ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਭਾਈਚਾਰੇ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi