Dailyhunt
ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਭਾਜਪਾ ਨੂੰ ਵੱਡਾ ਸਮਰਥਨ

ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਭਾਜਪਾ ਨੂੰ ਵੱਡਾ ਸਮਰਥਨ

5 Dariya News 6 days ago

ਭਾਰਤੀ ਜਨਤਾ ਪਾਰਟੀ ਦੇ ਸੂਬਾ ਸਹਿ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਅਤੇ ਮੰਡਲ ਪ੍ਰਧਾਨ ਖੁਸ਼ ਰਾਣਾ, ਨਰਿੰਦਰ ਰਾਣਾ ਅਤੇ ਜਗਦੀਪ ਸਿੰਘ ਔਜਲਾ ਦੀ ਹਾਜ਼ਰੀ ਵਿੱਚ ਅੱਜ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਨੂੰ ਮੋਹਰ ਲਾਉਂਦੇ ਹੋਏ ਇੱਕ ਵੱਡਾ ਹੁੰਗਾਰਾ ਦੇਖਣ ਨੂੰ ਮਿਲਿਆ।ਇਸ ਮੌਕੇ ਰਣਜੀਤ ਨਗਰ ਤੋਂ ਕਈ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ।

ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਸਵੀਰ ਕੌਰ, ਜਸਪਾਲ ਕੌਰ, ਪਰਵਿੰਦਰ ਸਿੰਘ, ਅਜੀਤ ਸਿੰਘ, ਸੁਰਿੰਦਰ ਸਿੰਘ, ਸੰਜੀਵ ਕੁਮਾਰ ਸਮੇਤ ਹੋਰ ਵੀ ਅਨੇਕਾਂ ਸਾਥੀਆਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ।

ਇਸ ਦੌਰਾਨ ਸੁਖਵਿੰਦਰ ਸਿੰਘ ਗੋਲਡੀ ਜੀ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਤੋਂ ਪ੍ਰੇਰਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਸਾਥੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੇ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi