Dailyhunt Logo
  • Light mode
    Follow system
    Dark mode
    • Play Story
    • App Story
ਵਰਜੀਤ ਵਾਲੀਆ ਤੇ ਸਤਿੰਦਰ ਸਿੰਘ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

ਵਰਜੀਤ ਵਾਲੀਆ ਤੇ ਸਤਿੰਦਰ ਸਿੰਘ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

5 Dariya News 1 week ago

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ 'ਤੇ ਜ਼ੋਰ ਦਿੱਤਾ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਲਈ ਇਸ ਦੀ ਨਿਯਮਿਤ ਸਮੀਖਿਆ 'ਤੇ ਜ਼ੋਰ ਦਿੱਤਾ ਤਾਂ ਜੋ ਨਸ਼ਿਆਂ ਖਿਲਾਫ਼ ਚੱਲ ਰਹੀਆਂ ਗਤੀਵਿਧੀਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਸਕੇ ਅਤੇ ਲੋੜੀਂਦੇ ਸੁਧਾਰ ਕੀਤੇ ਜਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਵੀ ਮੌਜੂਦ ਸਨ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਇਸ ਅਲਾਮਤ ਨੂੰ ਜ਼ਿਲ੍ਹੇ ਵਿੱਚੋਂ ਜੜ੍ਹੋਂ ਖਤਮ ਕਰਨਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਮੁਹਿੰਮ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਅਜਿਹੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤੀ ਅਤੇ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨੇ ਸੁਝਾਅ ਵੀ ਸਾਂਝੇ ਕੀਤੇ। ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ (ਸ਼ਹਿਰੀ) ਸ਼ੈਂਕੀ ਭਗਤ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ (ਦਿਹਾਤੀ) ਅਜੈ ਭੀਲ ਅਤੇ ਹਲਕਾ ਕੋਆਰਡੀਨੇਟਰ ਵੀ ਮੌਜੂਦ ਸਨ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi