Dailyhunt Logo
  • Light mode
    Follow system
    Dark mode
    • Play Story
    • App Story
ਵਿਧਾਇਕਾ ਜੀਵਨਜੋਤ ਕੌਰ ਵੱਲੋਂ "ਮਿਸ਼ਨ ਕਲੀਨ ਪੰਜਾਬ" ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੂਆਤ

ਵਿਧਾਇਕਾ ਜੀਵਨਜੋਤ ਕੌਰ ਵੱਲੋਂ "ਮਿਸ਼ਨ ਕਲੀਨ ਪੰਜਾਬ" ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੂਆਤ

5 Dariya News 5 days ago

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਚਲਾਏ ਜਾ ਰਹੇ "ਮਿਸ਼ਨ ਕਲੀਨ ਪੰਜਾਬ" ਤਹਿਤ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਮੈਡਮ ਜੀਵਨਜੋਤ ਕੌਰ ਵੱਲੋਂ ਅੱਜ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਪਵਿੱਤਰ ਅਤੇ ਇਤਿਹਾਸਕ ਸ਼ਹਿਰ ਹੋਣ ਦੇ ਨਾਲ-ਨਾਲ ਵਿਸ਼ਵ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੈ।

ਇਸ ਲਈ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਨਗਰ ਨਿਗਮ ਦੀਆਂ ਟੀਮਾਂ ਦੇ ਸਹਿਯੋਗ ਨਾਲ ਮੁੱਖ ਮਾਰਗਾਂ, ਬਜ਼ਾਰਾਂ, ਗਲੀਆਂ ਅਤੇ ਮੁਹੱਲਿਆਂ ਵਿੱਚ ਵਿਸ਼ੇਸ਼ ਸਫ਼ਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਵਿਧਾਇਕਾ ਨੇ ਕਿਹਾ ਕਿ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਅਤੇ ਸਾਫ਼-ਸੁਥਰੇ ਵਾਤਾਵਰਨ ਲਈ ਲੋਕਾਂ, ਦੁਕਾਨਦਾਰਾਂ ਅਤੇ ਸਮਾਜਿਕ ਸੰਸਥਾਵਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿੱਚ ਕੂੜਾ ਨਾ ਸੁੱਟਣ ਅਤੇ ਨਿਰਧਾਰਿਤ ਡਸਟਬਿਨਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਮਿਸਾਲੀ ਸ਼ਹਿਰ ਬਣਾਇਆ ਜਾ ਸਕਦਾ ਹੈ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi