Dailyhunt
ਯੁੱਧ ਨਸ਼ਿਆਂ ਵਿਰੁੱਧ ; ਜ਼ਿਲ੍ਹੇ ਦੇ 6 ਪਿੰਡਾਂ 'ਚ ਮਾਡਲ ਪੇਂਡੂ ਖੇਡ ਮੈਦਾਨ ਸਮਰਪਿਤ ਕਰਨ ਦਾ ਸਵਾਗਤ

ਯੁੱਧ ਨਸ਼ਿਆਂ ਵਿਰੁੱਧ ; ਜ਼ਿਲ੍ਹੇ ਦੇ 6 ਪਿੰਡਾਂ 'ਚ ਮਾਡਲ ਪੇਂਡੂ ਖੇਡ ਮੈਦਾਨ ਸਮਰਪਿਤ ਕਰਨ ਦਾ ਸਵਾਗਤ

5 Dariya News 1 week ago

ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਅੱਜ ਵਰਚੂਅਲ ਢੰਗ ਨਾਲ ਸਮਰਪਿਤ ਕੀਤੇ ਗਏ ਮਾਡਲ ਪੇਂਡੂ ਖੇਡ ਮੈਦਾਨਾਂ ਵਿੱਚ 6 ਜ਼ਿਲ੍ਹਾ ਜਲੰਧਰ ਨਾਲ ਸਬੰਧਤ ਹਨ। ਅੱਜ ਜ਼ਿਲ੍ਹੇ ਦੇ 6 ਪਿੰਡਾਂ ਕਾਲੜਾ, ਨਾਹਲ, ਸੰਗੋਵਾਲ, ਕਾਂਗਨਾ, ਮੋਰੋਂ ਅਤੇ ਫੋਲੜੀਵਾਲ ਵਿਖੇ ਮਾਡਲ ਪੇਂਡੂ ਖੇਡ ਮੈਦਾਨ ਸਮਰਪਿਤ ਕੀਤੇ ਗਏ।

ਪਿੰਡ ਨਾਹਲ ਵਿਖੇ ਖੇਡ ਮੈਦਾਨ ਸਮਰਪਿਤ ਕਰਦਿਆਂ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਦੇ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਅਥਾਹ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਾਉਣਾ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲ ਨਸ਼ਿਆਂ ਦੀ ਰੋਕਥਾਮ ਅਤੇ ਸਿਹਤਮੰਦ ਤੇ ਵਧੇਰੇ ਮਜ਼ਬੂਤ ਪੀੜ੍ਹੀ ਤਿਆਰ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ। ਇਸੇ ਤਰ੍ਹਾਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਪਿੰਡ ਕਾਂਗਨਾ ਵਿਖੇ ਖੇਡ ਮੈਦਾਨ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਵੀਂ ਦਿਸ਼ਾ ਦੇ ਰਹੀ ਹੈ, ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਣਾਏ ਜਾ ਰਹੇ ਇਹ ਖੇਡ ਮੈਦਾਨ ਨੌਜਵਾਨੀ ਨੂੰ ਨਵੀਂ ਸੇਧ ਦੇਣਗੇ ਅਤੇ ਪੰਜਾਬ ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਹੋਇਆ ਹੈ।

ਹਲਕਾ ਵਿਧਾਇਕਾਂ ਨੇ ਪਿੰਡ ਵਾਸੀਆਂ ਸਮੇਤ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੇ ਪੜਾਅ ਵਿੱਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ, ਜੋ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ ਕੁੱਲ 168 ਖੇਡ ਮੈਦਾਨ ਬਣਾਏ ਜਾਣਗੇ।

ਉਨ੍ਹਾਂ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਜਿੱਥੇ ਸਾਡੇ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧੇਗੀ, ਉੱਥੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣਗੇ।

Dailyhunt
Disclaimer: This content has not been generated, created or edited by Dailyhunt. Publisher: 5 Dariya News Punjabi