Dailyhunt Logo
  • Light mode
    Follow system
    Dark mode
    • Play Story
    • App Story
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ

Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ

Actor Yograj Singh : ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਰਾਹਤ ਮਿਲੀ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।

ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਈ, ਜਿੱਥੇ ਅਦਾਲਤ ਨੇ ਯੋਗਰਾਜ ਸਿੰਘ ਨੂੰ ਜ਼ਮਾਨਤ ਦੇ ਦਿੱਤੀ।

ਇਹ ਮਾਮਲਾ ਵੈੱਬ ਸੀਰੀਜ਼ " ਲੁੱਖੇ " ਦੇ ਇੱਕ ਵਾਇਰਲ ਵੀਡੀਓ ਕਲਿੱਪ ਨਾਲ ਸਬੰਧਤ ਹੈ, ਜਿਸ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਵੱਲੋਂ ਕਥਿਤ ਤੌਰ 'ਤੇ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ।

ਸੋਸ਼ਲ ਮੀਡੀਆ 'ਤੇ ਵਾਇਰਲ ਕਲਿੱਪ ਤੋਂ ਉਠਿਆ ਵਿਵਾਦ

ਐਫਆਈਆਰ ਮੁਤਾਬਕ, 8 ਮਈ 2026 ਨੂੰ ਰਿਲੀਜ਼ ਹੋਈ ਵੈੱਬ ਸੀਰੀਜ਼ 'ਲੁੱਖੇ' ਦੀ ਇੱਕ ਕਲਿੱਪ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਸ਼ਿਕਾਇਤਕਰਤਾ ਐਡਵੋਕੇਟ Ujjwal Bhasin ਨੇ ਆਰੋਪ ਲਗਾਇਆ ਕਿ ਵੀਡੀਓ ਵਿੱਚ ਮਹਿਲਾਵਾਂ ਲਈ ਬਹੁਤ ਹੀ ਅਪਮਾਨਜਨਕ ਅਤੇ ਅਸ਼ਲੀਲ ਸ਼ਬਦ ਵਰਤੇ ਗਏ ਹਨ, ਜਿਸ ਨਾਲ ਸਮਾਜ ਦੀਆਂ ਭਾਵਨਾਵਾਂ ਆਹਤ ਹੋਈਆਂ ਹਨ।

ਚੰਡੀਗੜ੍ਹ ਕੋਰਟ ਨੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਵੀਡੀਓ ਕਲਿੱਪ ਵਿੱਚ ਵਰਤੇ ਗਏ ਸ਼ਬਦ ਇੰਨੇ ਅਪਮਾਨਜਨਕ ਹਨ ਕਿ ਪਰਿਵਾਰ ਨਾਲ ਬੈਠ ਕੇ ਉਹਨਾਂ ਨੂੰ ਸੁਣਨਾ ਵੀ ਮੁਸ਼ਕਲ ਹੈ।

ਬਚਾਅ ਪੱਖ ਦੀ ਦਲੀਲ - ਸਿਰਫ ਕਿਰਦਾਰ ਨਿਭਾਇਆ

ਯੋਗਰਾਜ ਸਿੰਘ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਹ ਸਾਬਕਾ ਭਾਰਤੀ ਕ੍ਰਿਕੇਟਰ, ਪੰਜਾਬੀ ਅਦਾਕਾਰ ਅਤੇ ਜਨਤਕ ਜੀਵਨ ਨਾਲ ਜੁੜੇ ਵਿਅਕਤੀ ਹਨ। ਉਨ੍ਹਾਂ ਨੂੰ ਗਲਤ ਢੰਗ ਨਾਲ ਮਾਮਲੇ ਵਿੱਚ ਫਸਾਇਆ ਗਿਆ ਹੈ।

ਬਚਾਅ ਪੱਖ ਨੇ ਕਿਹਾ ਕਿ ਵੈੱਬ ਸੀਰੀਜ਼ ਦੀ ਸਕ੍ਰਿਪਟ ਪਹਿਲਾਂ ਤੋਂ ਤਿਆਰ ਸੀ ਅਤੇ ਉਨ੍ਹਾਂ ਨੇ ਸਿਰਫ ਇੱਕ ਅਦਾਕਾਰ ਵਜੋਂ ਆਪਣਾ ਕਿਰਦਾਰ ਨਿਭਾਇਆ। ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਜਾਂ ਮਹਿਲਾਵਾਂ ਦਾ ਅਪਮਾਨ ਕਰਨ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਸੀ।

ਵਕੀਲਾਂ ਨੇ ਇਹ ਵੀ ਕਿਹਾ ਕਿ ਸੰਵਿਧਾਨ ਦੇ ਆਰਟਿਕਲ 19(1)(a) ਤਹਿਤ ਅਭਿਵੈਕਤੀ ਦੀ ਆਜ਼ਾਦੀ ਦਾ ਹੱਕ ਪ੍ਰਾਪਤ ਹੈ। ਨਾਲ ਹੀ ਇਹ ਵੀ ਦਲੀਲ ਦਿੱਤੀ ਗਈ ਕਿ ਮਾਮਲੇ ਵਿੱਚ ਉਨ੍ਹਾਂ ਕੋਲੋਂ ਕੋਈ ਬਰਾਮਦਗੀ ਨਹੀਂ ਹੋਣੀ ਅਤੇ ਉਹ ਜਾਂਚ ਵਿੱਚ ਸਹਿਯੋਗ ਦੇਣ ਲਈ ਤਿਆਰ ਹਨ।

Author : ABP Sanjha

Dailyhunt
Disclaimer: This content has not been generated, created or edited by Dailyhunt. Publisher: ABP Sanjha