Dailyhunt Logo
  • Light mode
    Follow system
    Dark mode
    • Play Story
    • App Story
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

Punjab News: ਬਰਨਾਲਾ ਵਿਚ ਸਫ਼ਾਈ ਸੇਵਕਾਂ (Sanitation Workers) 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵੱਲੋਂ 30 ਜੁਲਾਈ ਭਾਵ ਕਿ ਵੀਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਜਥੇਬੰਦੀ ਦੇ ਆਗੂਆਂ ਨੇ ਇਹ ਸਪਸ਼ਟ ਕਰ ਦਿੱਤਾ ਕਿ ਪੰਜਾਬ ਬੰਦ (Punjab Band) ਦੌਰਾਨ ਸਕੂਲਾਂ-ਕਾਲਜਾਂ ਨੂੰ ਬੰਦ ਨਹੀਂ ਕਰਵਾਇਆ ਜਾਵੇਗਾ ਤੇ ਸੂਬੇ ਦੇ ਸਾਰੇ ਸਕੂਲ-ਕਾਲਜ ਆਮ ਵਾਂਗ ਹੀ ਖੁੱਲ੍ਹਣਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਐਮਰਜੈਂਸੀ ਸੇਵਾਵਾਂ ਵਿਚ ਵੀ ਕੋਈ ਰੁਕਾਵਟ ਨਾ ਆਉਣ ਦੇਣ ਦੀ ਗੱਲ ਕਹੀ ਹੈ। ਜਥੇਬੰਦੀ ਆਗੂਆਂ ਨੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਦੇਣ।

ਇਸ ਦੇ ਨਾਲ ਹੀ ਜਲੰਧਰ ਦੀਆਂ ਜਥੇਬੰਦੀਆਂ ਨੇ ਵੀ ਇਹ ਸਪਸ਼ਟ ਕੀਤਾ ਕਿ ਜਲੰਧਰ ਜ਼ਿਲ੍ਹੇ ਵਿਚ ਭਲਕੇ ਦੁਕਾਨਾਂ ਤੇ ਬਾਜ਼ਾਰ ਆਦਿ ਆਮ ਵਾਂਗ ਖੁੱਲ੍ਹੇ ਰਹਿਣਗੇ। ਇਸ ਸਬੰਧੀ ਯੂਨੀਅਨ ਆਗੂਆਂ ਨੇ ਬਾਕਾਇਦਾ ਪ੍ਰੈੱਸ ਕਾਨਫ਼ਰੰਸ ਕਰ ਕੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 27 ਜੁਲਾਈ ਨੂੰ ਜਲੰਧਰ ਬੰਦ ਰੱਖਿਆ ਗਿਆ ਸੀ, ਜਿਸ ਵਿਚ ਲੋਕਾਂ ਨੇ ਵੀ ਉਨ੍ਹਾਂ ਦਾ ਸਹਿਯੋਗ ਦਿੱਤਾ ਹੈ।

ਉਨ੍ਹਾਂ ਸਪਸ਼ਟ ਕੀਤਾ ਕਿ ਭਾਈਚਾਰੇ ਵੱਲੋਂ 30 ਜੁਲਾਈ ਨੂੰ ਜਲੰਧਰ ਬੰਦ ਦੀ ਕਾਲ ਨਹੀਂ ਦਿੱਤੀ ਗਈ ਹੈ। ਉਨ੍ਹਾਂ ਵੱਲੋਂ 30 ਜੁਲਾਈ ਨੂੰ ਆਪਣਾ ਰੋਸ ਪ੍ਰਦਰਸ਼ਨ ਜ਼ਰੂਰ ਕੀਤਾ ਜਾਵੇਗਾ, ਪਰ ਜਲੰਧਰ ਵਿਚ ਸਾਰੀਆਂ ਦੁਕਾਨਾਂ, ਸਕੂਲ-ਕਾਲਜ ਤੇ ਹੋਰ ਸੇਵਾਵਾਂ ਆਮ ਵਾਂਗ ਚਲਦੀਆਂ ਰਹਿਣਗੀਆਂ। ਦੂਜੇ ਪਾਸੇ ਮੋਗਾ, ਕਪੂਰਥਲਾ, ਭਵਾਨੀਗੜ੍ਹ ਤੇ ਹੋਰ ਕਈ ਸ਼ਹਿਰਾਂ ਵਿਚ ਪੰਜਾਬ ਬੰਦ ਕਰਵਾਏ ਜਾਣ ਦੀ ਕਾਲ ਕਾਇਮ ਹੈ, ਜਿੱਥੇ ਭਾਈਚਾਰੇ ਵੱਲੋਂ ਦੁਕਾਨਾਂ ਤੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ।

Author : ਜਸਵੀਰ ਕੌਰ

Dailyhunt
Disclaimer: This content has not been generated, created or edited by Dailyhunt. Publisher: ABP Sanjha