Chandigarh BJP headquarters Blast : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਭਾਜਪਾ ਆਗੂਆਂ 'ਤੇ ਨਿਸ਼ਾਨਾ ਸਾਧਿਆ ਹੈ। ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਕੰਮਾਂ ਦਾ ਵਰਣਨ ਕਰ ਰਹੇ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਟਿੱਪਣੀ ਕੀਤੀ ਕਿ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ ਜੋ ਵੀ ਗਲਤ ਹੋਇਆ ਹੈ ਉਹ ਨਹਿਰੂ ਅਤੇ ਲਾਲ ਬਹਾਦਰ ਸ਼ਾਸਤਰੀ ਨੇ ਕੀਤਾ ਹੈ।
ਉਹ ਡਾ. ਅੰਬੇਡਕਰ ਨੂੰ ਵੀ ਬੁਰਾ-ਭਲਾ ਕਹਿਣ ਲੱਗ ਜਾਂਦੇ ਹਨ, ਸੰਵਿਧਾਨ ਗਲਤ ਕਰ ਗਿਆ ਹੈ। ਚੰਡੀਗੜ੍ਹ ਵਿੱਚ ਜੋ ਵੀ ਗਲਤ ਹੁੰਦਾ ਹੈ ,ਉਹ ਭਗਵੰਤ ਮਾਨ ਕਰਦਾ ਹੈ।
ਅਸੀਂ ਤਾਂ ਫੌਜ ਨੂੰ ਵੀ ਸਹਿਯੋਗ ਕਰਦੇ ਹਾਂ
ਚੰਡੀਗੜ੍ਹ ਵਿੱਚ ਭਾਜਪਾ ਦਫਤਰ 'ਤੇ ਹਮਲੇ ਸੰਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਚੰਡੀਗੜ੍ਹ ਪੁਲਿਸ ਨੂੰ ਸਹਿਯੋਗ ਦੇਵੇਗੀ। ਇਸਦਾ ਮਤਲਬ ਇਹ ਨਹੀਂ ਹੈ ਕਿ ਜੇਕਰ ਪੰਜਾਬ ਪੁਲਿਸ ਆਰੋਪੀ ਨੂੰ ਫੜਦੀ ਹੈ ਤਾਂ ਭਗਵੰਤ ਮਾਨ ਦੋਸ਼ੀ ਹੈ। ਅਸੀਂ ਉਨ੍ਹਾਂ ਨੂੰ ਸਹਿਯੋਗ ਦੇਵਾਂਗੇ। ਅਸੀਂ ਫੌਜ ਨੂੰ ਵੀ ਸਹਿਯੋਗ ਦਿੰਦੇ ਹਾਂ। ਇਸ ਤੋਂ ਇਲਾਵਾ ਜਦੋਂ ਵੀ ਸਾਨੂੰ ਵਿਦੇਸ਼ 'ਚ ਬੈਠੇ ਗੈਂਗਸਟਰ ਅਤੇ ਅੱਤਵਾਦੀਆਂ ਦਾ ਲਿੰਕ ਮਿਲਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰਾਲੇ ਨਾਲ ਸਹਿਯੋਗ ਕਰਕੇ ਉਨ੍ਹਾਂ ਨੂੰ ਵਾਪਸ ਲੈ ਕੇ ਆਉਂਦੇ ਹਾਂ।
ਇਹ (ਭਾਜਪਾ ਜਾਂ ਮੋਦੀ) ਦੂਜਿਆਂ ਦੇ ਮੋਢਿਆਂ 'ਤੇ ਬੰਦੂਕ ਰੱਖ ਕੇ ਚਲਾਉਂਦੇ ਹਨ। ਇਨ੍ਹੀਂ ਦਿਨੀਂ ਇਨ੍ਹਾਂ ਨੇ ਜਾਖੜ ਅਤੇ ਕੈਪਟਨ ਦੇ ਮੋਢਿਆਂ 'ਤੇ ਬੰਦੂਕ ਰੱਖੀ ਹੈ। ਇੱਥੇ ਉਹ ਕਾਂਗਰਸ ਦੀ ਅਰਥੀ ਨੂੰ ਮੋਢਾ ਦੇ ਗਏ। ਇਹ ਖੁਦ ਤਾਂ ਕਦੇ ਜ਼ਿੰਮੇਵਾਰੀ ਨਹੀਂ ਲੈਂਦੇ ਹਨ। ਭ੍ਰਿਸ਼ਟਾਚਾਰ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਕਈ ਜੀਜਾ -ਸਾਲਾਂ, ਚਾਚਾ -ਭਤੀਜੇ ਦੇ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ। ਸਰਕਾਰੀ ਪੈਸੇ ਦੀ ਹੇਰਾਫੇਰੀ ਕਰਨ ਵਾਲੇ ਕਈ ਸਾਬਕਾ ਸਰਕਾਰੀ ਅਧਿਕਾਰੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਹੈ।
Author : ABP Sanjha

