Dailyhunt
Chief Minister Resignation: ਸਿਆਸਤ 'ਚ ਵੱਡੀ ਹਲਚਲ, CM ਸਟਾਲਿਨ ਨੇ ਦਿੱਤਾ ਅਸਤੀਫ਼ਾ; ਇਸ ਹਸਤੀ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼...

Chief Minister Resignation: ਸਿਆਸਤ 'ਚ ਵੱਡੀ ਹਲਚਲ, CM ਸਟਾਲਿਨ ਨੇ ਦਿੱਤਾ ਅਸਤੀਫ਼ਾ; ਇਸ ਹਸਤੀ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼...

Chief Minister MK Stalin Resignation: ਸਿਆਸਤ ਵਿੱਚ ਵੱਡਾ ਧਮਾਕਾ ਹੋਇਆ ਹੈ। ਦੱਸ ਦੇਈਏ ਕਿ ਪੱਛਮੀ ਬੰਗਾਲ ਸਣੇ 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਹੁਣ ਸਪੱਸ਼ਟ ਹੋ ਗਏ ਹਨ। ਭਾਜਪਾ ਨੇ ਪਹਿਲੀ ਵਾਰ ਬੰਗਾਲ ਵਿੱਚ ਭਾਰੀ ਜਿੱਤ ਪ੍ਰਾਪਤ ਕੀਤੀ, ਉੱਥੇ ਹੀ ਅਸਾਮ ਵਿੱਚ ਵਾਪਸੀ ਵਿੱਚ ਵੀ ਸਫਲ ਰਹੀ। ਜਿਨ੍ਹਾਂ ਰਾਜਾਂ ਦੇ ਚੋਣ ਨਤੀਜੇ ਐਲਾਨੇ ਗਏ ਹਨ ਉਨ੍ਹਾਂ ਵਿੱਚ ਤਾਮਿਲਨਾਡੂ, ਕੇਰਲ, ਅਸਾਮ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਸ਼ਾਮਲ ਹਨ।

ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਮੁੱਖ ਮੰਤਰੀ ਨੇ ਦਿੱਤਾ ਅਸਤੀਫ਼ਾ

ਦੱਸ ਦੇਈਏ ਕਿ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਹਾਰਨ ਤੋਂ ਇੱਕ ਦਿਨ ਬਾਅਦ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਮੰਗਲਵਾਰ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ। ਇਸ ਵਿਚ ਰਾਜਨੀਤੀ 'ਚ ਤਮਿਲਗਾ ਵੇਟ੍ਰੀ ਕੜਗਮ (ਟੀਵੀਕੇ) ਦੇ ਸੰਸਥਾਪਕ ਅਤੇ ਅਭਿਨੇਤਾ-ਰਾਜਨੇਤਾ ਵਿਜੇ ਨੇ ਅੱਜ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਲੇਕਰ ਨੂੰ ਅਗਲੀ ਸਰਕਾਰ ਬਣਾਉਣ ਲਈ ਆਪਣਾ ਦਾਅਵਾ ਪੇਸ਼ ਕਰਨ ਲਈ ਮੁਲਾਕਾਤ ਦਾ ਸਮਾਂ ਮੰਗਿਆ ਹੈ। ਸ਼੍ਰੀ ਸਟਾਲਿਨ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ ਅਤੇ ਇਸ ਨੂੰ ਲੋਕ ਭਵਨ 'ਚ ਸੌਂਪ ਦਿੱਤਾ ਗਿਆ ਹੈ। ਇਸ ਵਿਚ ਵਿਜੇ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਅਤੇ ਰਾਜਪਾਲ ਨੂੰ ਚਿੱਠੀ ਲਿਖ ਕੇ ਮਿਲਣ ਦਾ ਸਮਾਂ ਮੰਗਿਆ ਹੈ।

ਰਿਪੋਰਟਾਂ ਅਨੁਸਾਰ, ਲੋਕ ਭਵਨ ਨੂੰ ਭੇਜੇ ਗਈ ਇਕ ਈ-ਮੇਲ 'ਚ ਵਿਜੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ 108 ਵਿਧਾਇਕਾਂ ਨਾਲ ਸਭ ਤੋਂ ਵੱਡੀ ਪਾਰਟੀ ਵਜੋਂ ਜਨਾਦੇਸ਼ ਪ੍ਰਾਪਤ ਕਰ ਲਿਆ ਹੈ ਅਤੇ ਸਰਕਾਰ ਬਣਾਉਣ ਲਈ ਸੱਦਾ ਦਿੱਤੇ ਜਾਣ ਦੀ ਹੱਕਦਾਰ ਹੈ। ਉਨ੍ਹਾਂ ਨੇ ਵਿਧਾਨ ਸਭਾ 'ਚ ਆਪਣਾ ਬਹੁਮਤ ਸਾਬਤ ਕਰਨ ਲਈ ਸਮੇਂ-ਹੱਦ ਵੀ ਮੰਗੀ। ਉਨ੍ਹਾਂ ਕਿਹਾ,''ਸਾਡੀ 108 ਵਿਧਾਇਕਾਂ ਨਾਲ ਸਭ ਤੋਂ ਵੱਡੀ ਪਾਰਟੀ ਹੈ ਅਤੇ ਅਸੀਂ ਸਰਕਾਰ ਬਣਾਉਣ ਦਾ ਅਧਿਕਾਰ ਰੱਖਦੇ ਹਾਂ। ਅਸੀਂ ਆਪਣਾ ਬਹੁਮਤ ਸਾਬਤ ਕਰਨ ਦਾ ਮੌਕਾ ਚਾਹੁੰਦੇ ਹਾਂ।' ਉਨ੍ਹਾਂ ਇਹ ਵੀ ਕਿਹਾ ਕਿ ਉਹ 15 ਦਿਨਾਂ ਦੇ ਅੰਦਰ ਬਹੁਮਤ ਸਾਬਿਤ ਕਰ ਦੇਣਗੇ।

Author : ABP Sanjha

Dailyhunt
Disclaimer: This content has not been generated, created or edited by Dailyhunt. Publisher: ABP Sanjha