Dailyhunt Logo
  • Light mode
    Follow system
    Dark mode
    • Play Story
    • App Story
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ

CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ

ABP ਸਾਂਝਾ 3 months ago

Punjab CM Bhagwant Mann : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਕਰਵਾ ਦਿੱਤੀ ਗਈ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਇਸ ਸਮੇਂ ਵੋਟਰ ਸੂਚੀ ਦੇ ਵਿਸ਼ੇਸ਼ ਪੁਨਰੀਖਣ (SIR) ਦਾ ਕੰਮ ਚੱਲ ਰਿਹਾ ਹੈ, ਇਸ ਲਈ ਹਰ ਯੋਗ ਵਿਅਕਤੀ ਆਪਣਾ SIR ਫਾਰਮ ਜ਼ਰੂਰ ਭਰੇ ਤਾਂ ਜੋ ਉਸਦਾ ਨਾਮ ਵੋਟਰ ਸੂਚੀ ਵਿੱਚ ਬਣਿਆ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ SIR ਫਾਰਮ ਨਹੀਂ ਭਰਿਆ ਗਿਆ ਤਾਂ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੋਵੇਗਾ। ਜੇ ਵੋਟਰ ਸੂਚੀ ਵਿੱਚ ਨਾਮ ਨਹੀਂ ਹੋਵੇਗਾ ਤਾਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸਮੇਤ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਵੀ ਨਹੀਂ ਮਿਲੇਗਾ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਆਪਣਾ ਵੋਟ ਬਚਾਉਣ ਲਈ SIR ਫਾਰਮ ਜ਼ਰੂਰ ਭਰੋ। ਜੇ ਫਾਰਮ ਭਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ, ਤਾਂ ਆਪਣੇ ਇਲਾਕੇ ਦੇ ਸਥਾਨਕ ਵਲੰਟੀਅਰ ਨਾਲ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਭੇਜ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਵੋਟਰ ਸੂਚੀ ਦੇ ਵਿਸ਼ੇਸ਼ ਪੁਨਰੀਖਣ (SIR) ਦੌਰਾਨ ਹਰ ਕੋਈ ਆਪਣਾ ਫਾਰਮ ਜ਼ਰੂਰ ਭਰੇ ਤਾਂ ਜੋ ਉਸਦਾ ਨਾਮ ਨਵੀਂ ਵੋਟਰ ਸੂਚੀ ਵਿੱਚ ਦਰਜ ਰਹੇ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ SIR ਫਾਰਮ ਨਹੀਂ ਭਰਿਆ, ਤਾਂ ਨਾਮ ਵੋਟਰ ਸੂਚੀ ਵਿੱਚ ਨਹੀਂ ਆਵੇਗਾ। ਇਸ ਸਥਿਤੀ ਵਿੱਚ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਸਮੇਤ ਹੋਰ ਸਰਕਾਰੀ ਸਕੀਮਾਂ ਦਾ ਲਾਭ ਵੀ ਨਹੀਂ ਮਿਲੇਗਾ। ਲੋੜ ਪੈਣ 'ਤੇ ਸਥਾਨਕ ਵਲੰਟੀਅਰ ਦੀ ਮਦਦ ਨਾਲ ਫਾਰਮ ਭਰਨ ਦੀ ਵੀ ਅਪੀਲ ਕੀਤੀ।

ਹੁਣ 1 ਅਗਸਤ ਨੂੰ ਜਾਰੀ ਹੋਵੇਗੀ ਅਗਲੀ ਕਿਸ਼ਤ

ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਜਿਨ੍ਹਾਂ ਮਹਿਲਾਵਾਂ ਨੇ 25 ਜੂਨ ਤੋਂ ਬਾਅਦ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਲਈ ਰਜਿਸਟ੍ਰੇਸ਼ਨ ਕਰਵਾਇਆ ਹੈ, ਉਨ੍ਹਾਂ ਨੂੰ ਹੁਣ 1 ਅਗਸਤ ਨੂੰ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਜਾਰੀ ਕੀਤੀ ਜਾਵੇਗੀ। ਇਸ ਵਿੱਚ ਜੁਲਾਈ, ਅਗਸਤ ਅਤੇ ਸਤੰਬਰ ਦੀ ਕਿਸ਼ਤ ਸ਼ਾਮਲ ਹੋਵੇਗੀ। ਜਦਕਿ 25 ਜੂਨ ਤੱਕ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਮਹਿਲਾਵਾਂ ਨੂੰ ਪਹਿਲਾਂ ਹੀ ਤਿੰਨ ਮਹੀਨਿਆਂ ਦੀ ਰਕਮ ਅਡਵਾਂਸ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ।

Author : ਸ਼ੰਕਰ ਦਾਸ

Dailyhunt
Disclaimer: This content has not been generated, created or edited by Dailyhunt. Publisher: ABP Sanjha