Dailyhunt Logo
  • Light mode
    Follow system
    Dark mode
    • Play Story
    • App Story
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

Folk Singer death: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਪ੍ਰਸ਼ੰਸਕਾਂ ਵਿਚਾਲੇ ਮਾਤਮ ਦਾ ਮਾਹੌਲ ਪਸਰਿਆ ਹੋਇਆ ਹੈ। ਦੱਸ ਦੇਈਏ ਕਿ ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਵਿੱਚ ਸੋਮਵਾਰ ਦੇਰ ਰਾਤ ਤੇਜ਼ ਤੂਫ਼ਾਨ ਦੌਰਾਨ ਰਿਜ਼ੋਰਟ ਦੀ ਕੰਧ ਡਿੱਗਣ ਨਾਲ ਇੱਕ ਨੌਜਵਾਨ ਲੋਕ ਕਲਾਕਾਰ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 45 ਕਿਲੋਮੀਟਰ ਦੂਰ ਸੈਮ ਟੂਰਿਸਟ ਖੇਤਰ ਵਿੱਚ ਸਥਿਤ ਇੱਕ ਰਿਜ਼ੋਰਟ ਵਿੱਚ ਵਾਪਰਿਆ।

ਜਾਣੋ ਕਿਵੇਂ ਵਾਪਰਿਆ ਹਾਦਸਾ

ਰਿਪੋਰਟਾਂ ਮੁਤਾਬਕ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਿਜ਼ੌਰਟ ਵਿੱਚ ਦੇਸੀ ਅਤੇ ਵਿਦੇਸ਼ੀ ਸੈਲਾਨੀਆਂ ਲਈ ਰਾਜਸਥਾਨੀ ਸੱਭਿਆਚਾਰਕ ਪ੍ਰੋਗਰਾਮ ਚੱਲ ਰਿਹਾ ਸੀ। ਅਚਾਨਕ ਤੇਜ਼ ਹਵਾਵਾਂ ਅਤੇ ਭਿਆਨਕ ਰੇਤਲਾ ਤੂਫ਼ਾਨ ਆ ਗਿਆ, ਜਿਸ ਕਾਰਨ ਪ੍ਰਦਰਸ਼ਨ ਵਾਲੀ ਥਾਂ ਦੇ ਨੇੜੇ ਸਥਿਤ ਇੱਕ ਕੰਧ ਕਲਾਕਾਰਾਂ ਉੱਤੇ ਡਿੱਗ ਪਈ। ਸਵਰੂਪ ਖਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਨਾਲ ਪੇਸ਼ਕਾਰੀ ਦੇ ਰਹੀਆਂ 2 ਮਹਿਲਾ ਡਾਂਸਰਾਂ ਅਤੇ 1 ਹੋਰ ਸਾਥੀ ਕਲਾਕਾਰ ਮਲਬੇ ਹੇਠ ਦੱਬ ਜਾਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ।

ਸਥਾਨਕ ਲੋਕਾਂ ਅਤੇ ਰਿਜ਼ੌਰਟ ਸਟਾਫ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀਆਂ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਜੈਸਲਮੇਰ ਦੇ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਹੈ।

Author : ABP Sanjha

Dailyhunt
Disclaimer: This content has not been generated, created or edited by Dailyhunt. Publisher: ABP Sanjha