Dailyhunt
Garhshankar News : ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡ ਰਹੇ ਇੱਕ ਨੌਜਵਾਨ ਦੀ ਮੌਤ ,2 ਗੰਭੀਰ ਜ਼ਖਮੀ

Garhshankar News : ਅਸਮਾਨੀ ਬਿਜਲੀ ਡਿੱਗਣ ਨਾਲ ਕ੍ਰਿਕਟ ਖੇਡ ਰਹੇ ਇੱਕ ਨੌਜਵਾਨ ਦੀ ਮੌਤ ,2 ਗੰਭੀਰ ਜ਼ਖਮੀ

Garhshankar News : ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜਸ਼ੰਕਰ ਦੇ ਪਿੰਡ ਰਸੂਲਪੁਰ ਵਿਖੇ ਸ਼ੁੱਕਰਵਾਰ ਨੂੰ ਦੁਪਹਿਰ ਕਰੀਬ 12 ਵਜੇ ਖੇਡ ਮੈਦਾਨ 'ਚ ਕ੍ਰਿਕਟ ਖੇਡ ਰਹੇ ਨੌਜਵਾਨ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਉਨ੍ਹਾਂ ਨੌਜਵਾਨਾਂ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਨਵਾਂਸ਼ਹਿਰ ਦੇ ਰਾਜਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਅੱਜ ਛੁੱਟੀ ਹੋਣ ਕਰਕੇ ਤਰਨਵੀਰ ਸਿੰਘ ਪੁੱਤਰ ਉਂਕਾਰ ਰਾਮ ਵਾਸੀ ਰਸੂਲਪੁਰ ਆਪਣੇ ਸਾਥੀਆਂ ਨਾਲ ਖੇਡ ਮੈਦਾਨ ਵਿਚ ਕ੍ਰਿਕਟ ਖੇਡ ਰਿਹਾ ਸੀ ਕਿ ਅਚਾਨਕ ਅਸਮਾਨੀ ਬਿਜਲੀ ਡਿੱਗ ਗਈ, ਜਿਸ ਨਾਲ ਤਰਨਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੇ ਦੋ ਸਾਥੀ ਜਸਪ੍ਰੀਤ ਸਿੰਘ (17) ਪੁੱਤਰ ਲਛਮਣ ਰਾਮ ਅਤੇ ਅੰਸ਼ਪ੍ਰੀਤ ਸਿੰਘ (18) ਪੁੱਤਰ ਮੁਖਤਿਆਰ ਰਾਮ ਗੰਭੀਰ ਜ਼ਖ਼ਮੀ ਹੋ ਗਏ।

ਤਰਨਦੀਪ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਗੜਸ਼ੰਕਰ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਜਦਕਿ ਬਾਕੀ ਦੋਵਾਂ ਨੂੰ ਨਵਾਂਸ਼ਹਿਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ,ਜਿੱਥੇ ਉਨਾਂ ਦੀ ਹਾਲਤ ਸਥਿਰ ਹੈ। ਖ਼ਬਰ ਲਿਖੇ ਜਾਣ ਤੱਕ ਦੋਵੇਂ ਨੌਜਵਾਨ ਪੂਰੀ ਤਰ੍ਹਾਂ ਹੋਸ਼ 'ਚ ਨਹੀਂ ਸਨ।

ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਰਸੂਲਪੁਰ ਦੇ ਇਕ ਦਰਜਨ ਦੇ ਕਰੀਬ ਨੌਜਵਾਨ ਪਿੰਡ ਬੱਕਾਪੁਰ ਵਿੱਚ ਸਥਿਤ ਖੇਡ ਮੈਦਾਨ ਵਿੱਚ ਕ੍ਰਿਕਟ ਖੇਡ ਰਹੇ ਸਨ। ਉਸ ਨੇ ਦੱਸਿਆ ਕਿ ਕਰੀਬ ਸਾਢੇ 11 ਵਜੇ ਤੇਜ਼ੀ ਨਾਲ ਬਿਜਲੀ ਚਮਕੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਬਿਜਲੀ ਖੇਡ ਦੇ ਮੈਦਾਨ 'ਚ ਕ੍ਰਿਕਟ ਖੇਡ ਰਹੇ ਨੌਜਵਾਨਾਂ 'ਤੇ ਡਿੱਗੀ ਹੈ।

Author : ABP Sanjha

Dailyhunt
Disclaimer: This content has not been generated, created or edited by Dailyhunt. Publisher: ABP Sanjha