Dailyhunt
High Court Bomb Threat  : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ

High Court Bomb Threat : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ

High Court Bomb Threat : ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court ) ਨੂੰ ਚੌਥੀ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਈਮੇਲ ਜ਼ਰੀਏ ਭੇਜੀ ਗਈ ਹੈ। ਇਹ ਈਮੇਲ ਐੱਸਐੱਸਪੀ ਦਫ਼ਤਰ ਨੂੰ ਪ੍ਰਾਪਤ ਹੋਈ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।

ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਅਤੇ ਬੰਬ ਸਕੁਐਡ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੀਆਂ ਤਿੰਨ ਈਮੇਲਾਂ ਹਾਈ ਕੋਰਟ ਦੇ ਰਜਿਸਟਰਾਰ ਦੇ ਅਧਿਕਾਰਤ ਈਮੇਲ ਪਤੇ 'ਤੇ ਭੇਜੀਆਂ ਗਈਆਂ ਸਨ। ਸੁਰੱਖਿਆ ਏਜੰਸੀਆਂ ਹਾਈ ਕੋਰਟ ਦੀ ਜਾਂਚ ਕਰ ਰਹੀਆਂ ਹਨ। ਫਿਲਹਾਲ ਹਾਈਕੋਰਟ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।

ਜਾਣਕਾਰੀ ਅਨੁਸਾਰ ਈਮੇਲ ਵਿੱਚ ਹਾਈ ਕੋਰਟ ਵਿੱਚ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਮੌਕੇ 'ਤੇ ਭੇਜ ਦਿੱਤਾ ਗਿਆ ਹੈ। ਹਾਈ ਕੋਰਟ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਖ਼ਤ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਐਂਟਰੀ ਅਤੇ ਆਵਾਜਾਈ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵੇਲੇ ਇਹ ਸਪੱਸ਼ਟ ਨਹੀਂ ਕਿ ਧਮਕੀ ਅਸਲ ਹੈ ਜਾਂ ਅਫ਼ਵਾਹ ਪਰ ਕਿਸੇ ਵੀ ਕਿਸਮ ਦਾ ਖ਼ਤਰਾ ਨਾ ਲੈਂਦੇ ਹੋਏ ਹਰ ਸੰਭਵ ਸਾਵਧਾਨੀ ਵਰਤੀ ਜਾ ਰਹੀ ਹੈ। ਸਾਇਬਰ ਟੀਮ ਵੀ ਐਕਟਿਵ ਹੋ ਗਈ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।

Author : ABP Sanjha

Dailyhunt
Disclaimer: This content has not been generated, created or edited by Dailyhunt. Publisher: ABP Sanjha