Khanna News: ਪੁਲਿਸ ਜ਼ਿਲ੍ਹਾ ਖੰਨਾ ਵਿੱਚ ਹੁਣ ਥਾਣਾ ਮੁਖੀਆਂ (SHO) ਲਈ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਥਾਣਾ ਮੁਖੀਆਂ ਯਾਨੀ SHO ਨੂੰ ਹਫ਼ਤੇ ਵਿੱਚ ਇੱਕ ਦਿਨ ਦਾ ਵੀਕਲੀ ਆਫ਼ (week off) ਮਿਲੇਗਾ। ਇਹ ਫੈਸਲਾ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੇ ਯਤਨਾਂ ਨਾਲ ਲਾਗੂ ਕੀਤਾ ਗਿਆ ਹੈ।ਇਸ ਤਹਿਤ ਹੁਣ ਸਾਰੇ ਥਾਣਾ ਮੁਖੀ ਹਫ਼ਤੇ ਵਿੱਚ ਇੱਕ ਦਿਨ ਦੀ ਛੁੱਟੀ ਲੈ ਸਕਣਗੇ।
ਪੁਲਿਸ ਅਧਿਕਾਰੀਆਂ ਦੀ ਸਿਹਤ ਅਤੇ ਮਾਨਸਿਕ ਤਣਾਅ ਨੂੰ ਧਿਆਨ ਵਿੱਚ ਰੱਖਦਿਆਂ ਇਹ ਅਹਿਮ ਕਦਮ ਚੁੱਕਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਸਾਲ 2003 ਵਿੱਚ ਪੂਰੇ ਪੰਜਾਬ ਲਈ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਇਸਨੂੰ ਲਾਗੂ ਨਹੀਂ ਕੀਤਾ ਜਾ ਸਕਿਆ ਸੀ।
ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਦੀ ਡਿਊਟੀ ਬਹੁਤ ਚੁਣੌਤੀਪੂਰਨ ਹੁੰਦੀ ਹੈ ਅਤੇ ਉਹ ਲੰਮੇ ਸਮੇਂ ਤੱਕ ਬਿਨਾਂ ਅਰਾਮ ਕੰਮ ਕਰਦੇ ਹਨ। ਇਸ ਲਈ ਉਨ੍ਹਾਂ ਦੀ ਸਿਹਤ ਅਤੇ ਮਨੋਵਿਗਿਆਨਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ। ਇਸ ਨਾਲ ਪੁਲਿਸ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੇਗੀ।
ਦੱਸ ਦੇਈਏ ਕਿ ਇਸ ਫੈਸਲੇ ਤਹਿਤ ਹੁਣ ਸਾਰੇ ਥਾਣਾ ਮੁਖੀ ਹਫ਼ਤੇ ਵਿੱਚ ਇੱਕ ਦਿਨ ਦੀ ਛੁੱਟੀ ਲੈ ਸਕਣਗੇ, ਜਿਸ ਨਾਲ ਉਨ੍ਹਾਂ ਨੂੰ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਅਤੇ ਮਾਨਸਿਕ ਤਣਾਅ ਘਟਾਉਣ ਵਿੱਚ ਮਦਦ ਮਿਲੇਗੀ। ਇਸ ਫੈਸਲੇ ਨੂੰ ਪੁਲਿਸ ਵਿਭਾਗ ਵਿੱਚ ਇੱਕ ਪੌਜੇਟਿਵ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਜ਼ਿਲ੍ਹਿਆਂ ਵਿੱਚ ਵੀ ਇੱਕ ਦਿਨ ਦਾ ਵੀਕਲੀ ਆਫ਼ ਲਾਗੂ ਕੀਤੀ ਜਾ ਸਕਦਾ ਹੈ।

Author : ABP Sanjha

