Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਨੂੰ ਲੈਕੇ ਭਾਰੀ ਮੀਂਹ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਨੂੰ ਲੈਕੇ ਭਾਰੀ ਮੀਂਹ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

 ਪੰਜਾਬ ਦੇ 9 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਮੁਹਾਲੀ 'ਚ ਮੌਸਮ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ 'ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਕਿਸੇ ਵੀ ਜ਼ਿਲ੍ਹੇ 'ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

 ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ ਤਿੰਨ ਦਿਨ ਯਾਨੀ ਕਿ 5, 6 ਤੇ 7 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਦੌਰਾਨ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਰਾਜਸਥਾਨ ਉੱਤੇ ਇੱਕ ਚੱਕਰਵਾਤੀ ਪ੍ਰਣਾਲੀ ਅਤੇ ਉੱਤਰੀ ਭਾਰਤ ਵਿੱਚੋਂ ਲੰਘਦੇ ਇੱਕ ਟ੍ਰਫ ਦੇ ਪ੍ਰਭਾਵ ਕਾਰਨ ਮਾਨਸੂਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਹੈ। ਇਸ ਕਰਕੇ ਅਗਲੇ ਕੁਝ ਦਿਨਾਂ ਲਈ ਮੀਂਹ ਪੈਣ ਦੀ ਉਮੀਦ ਹੈ।

4 ਤੋਂ 6 ਅਗਸਤ ਦੇ ਵਿਚਕਾਰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ, ਜਦੋਂ ਕਿ 4 ਅਗਸਤ ਨੂੰ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 7 ਤੋਂ 9 ਅਗਸਤ ਤੱਕ ਰਾਜ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੀ ਉਮੀਦ ਹੈ।

Dailyhunt
Disclaimer: This content has not been generated, created or edited by Dailyhunt. Publisher: ABP Sanjha