Dailyhunt Logo
  • Light mode
    Follow system
    Dark mode
    • Play Story
    • App Story
Punjab BJP-SAD Alliance: ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਬੋਲੇ ਬਲਵਿੰਦਰ ਸਿੰਘ ਭੂੰਦੜ, ਬਿਆਨ ਤੋਂ ਬਾਅਦ ਮੱਚੀ ਉਥਲ-ਪੁਥਲ...

Punjab BJP-SAD Alliance: ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਬੋਲੇ ਬਲਵਿੰਦਰ ਸਿੰਘ ਭੂੰਦੜ, ਬਿਆਨ ਤੋਂ ਬਾਅਦ ਮੱਚੀ ਉਥਲ-ਪੁਥਲ...

 ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗਠਜੋੜ ਦਾ ਫ਼ੈਸਲਾ ਮੌਜੂਦਾ ਸਿਆਸੀ ਹਾਲਾਤਾਂ 'ਤੇ ਨਿਰਭਰ ਕਰੇਗਾ।
 ਜਾਣੋ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਕੀ ਬੋਲੇ ਭੂੰਦੜ?

ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਇਤਿਹਾਸਕ ਪਾਰਟੀ ਹੈ, ਜਿਸ ਨੇ ਪੰਜਾਬ, ਪੰਜਾਬੀ ਅਤੇ ਸਿੱਖ ਕੌਮ ਦੇ ਹੱਕਾਂ ਲਈ ਲੰਬਾ ਸੰਘਰਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਆਪਣੇ ਸਿਆਸੀ ਅਤੇ ਸਮਾਜਿਕ ਸੰਘਰਸ਼ ਦੌਰਾਨ ਵੱਡੀਆਂ ਕੁਰਬਾਨੀਆਂ ਅਤੇ ਸ਼ਹਾਦਤਾਂ ਦਿੱਤੀਆਂ ਹਨ।

ਗਠਜੋੜ ਬਾਰੇ ਗੱਲ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਿਰਫ਼ ਚੋਣੀ ਜਾਂ ਸਿਆਸੀ ਸਮੀਕਰਨਾਂ ਤੱਕ ਸੀਮਤ ਨਹੀਂ ਹੈ। ਉਨ੍ਹਾਂ ਮੁਤਾਬਕ ਜੇਕਰ ਭਾਜਪਾ ਵੱਲੋਂ ਅਕਾਲੀ ਦਲ ਵਰਗੀ ਇਤਿਹਾਸਕ ਪਾਰਟੀ ਨਾਲ ਮੁੜ ਗਠਜੋੜ ਦੀ ਗੱਲ ਕੀਤੀ ਜਾਂਦੀ ਹੈ ਤਾਂ ਪੰਜਾਬ ਅਤੇ ਸਿੱਖ ਕੌਮ ਨਾਲ ਸਬੰਧਤ ਅਹਿਮ ਮੁੱਦਿਆਂ ਨੂੰ ਵੀ ਗੰਭੀਰਤਾ ਨਾਲ ਵਿਚਾਰਨਾ ਹੋਵੇਗਾ।

ਭਾਈਚਾਰੇ ਨਾਲ ਸਬੰਧਤ ਮਾਮਲਿਆਂ ਨੂੰ ਵੀ ਅਹਿਮੀਅਤ ਇਸਦੇ ਨਾਲ ਹੀ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਲਈ ਪੰਜਾਬ ਅਤੇ ਸਿੱਖ ਕੌਮ ਨਾਲ ਜੁੜੇ ਮਸਲੇ ਬਹੁਤ ਮਹੱਤਵਪੂਰਨ ਹਨ। ਇਸ ਲਈ ਕਿਸੇ ਵੀ ਗਠਜੋੜ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਇਨ੍ਹਾਂ ਮੁੱਦਿਆਂ 'ਤੇ ਵਿਚਾਰ ਕਰਨਾ ਜ਼ਰੂਰੀ ਹੋਵੇਗਾ। ਉਨ੍ਹਾਂ ਦੇ ਬਿਆਨ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਗਠਜੋੜ ਨੂੰ ਸਿਰਫ਼ ਚੋਣੀ ਲਾਭ ਜਾਂ ਸਿਆਸੀ ਗਿਣਤੀਆਂ ਦੇ ਆਧਾਰ 'ਤੇ ਦੇਖਣ ਦੀ ਬਜਾਏ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਸਬੰਧਤ ਮਾਮਲਿਆਂ ਨੂੰ ਵੀ ਅਹਿਮੀਅਤ ਦੇ ਰਿਹਾ ਹੈ। ਹਾਲਾਂਕਿ ਗਠਜੋੜ ਬਾਰੇ ਅੰਤਿਮ ਫ਼ੈਸਲਾ ਕਦੋਂ ਅਤੇ ਕਿਸ ਤਰੀਕੇ ਨਾਲ ਹੋਵੇਗਾ, ਇਸ ਬਾਰੇ ਭੂੰਦੜ ਨੇ ਕੋਈ ਸਪੱਸ਼ਟ ਸਮਾਂ-ਸੀਮਾ ਨਹੀਂ ਦੱਸੀ।

Dailyhunt
Disclaimer: This content has not been generated, created or edited by Dailyhunt. Publisher: ABP Sanjha