Dailyhunt Logo
  • Light mode
    Follow system
    Dark mode
    • Play Story
    • App Story
Punjab Congress Meeting : ਮੀਟਿੰਗ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ ,ਫਿਲਹਾਲ ਪੰਜਾਬ ਕਾਂਗਰਸ 'ਚ ਕੋਈ ਬਦਲਾਅ ਨਹੀਂ

Punjab Congress Meeting : ਮੀਟਿੰਗ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ ,ਫਿਲਹਾਲ ਪੰਜਾਬ ਕਾਂਗਰਸ 'ਚ ਕੋਈ ਬਦਲਾਅ ਨਹੀਂ

Punjab Congress Meeting : ਪੰਜਾਬ ਕਾਂਗਰਸ ਦੀ ਪ੍ਰਧਾਨਗੀ 'ਚ ਫੇਰਬਦਲ ਦੀਆਂ ਖ਼ਬਰਾਂ 'ਤੇ ਵਿਰਾਮ ਲੱਗ ਗਿਆ ਹੈ। ਕਾਂਗਰਸ ਹਾਈ ਕਮਾਨ ਨੇ ਸਾਫ਼ ਕੀਤਾ ਹੈ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ 'ਚ ਕੋਈ ਬਦਲਾਅ ਨਹੀਂ ਹੋਵੇਗਾ। ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅਤੇ 2027 ਦੀਆਂ ਚੋਣਾਂ ਨੂੰ ਲੈ ਕੇ ਅੱਜ ਹਾਈ ਕਮਾਨ ਨੇ ਦੂਸਰੇ ਗੇੜ ਦੀ ਮੀਟਿੰਗ ਕੀਤੀ। ਦਿੱਲੀ ਵਿਖੇ ਹੋਈ ਮੀਟਿੰਗ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ,ਰਾਹੁਲ ਗਾਂਧੀ, ਜਨਰਲ ਸਕੱਤਰ ਏ ਕੇ ਵੇੇਣੂਗੋਪਾਲ,ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਵੀ ਹਾਜ਼ਰ ਸਨ।

ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਮੀਟਿੰਗ ਮਗਰੋਂ ਕਿਹਾ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ 'ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਇਸ ਬਾਰੇ ਪਹਿਲਾਂ ਪਾਰਟੀ ਜਨਰਲ ਸਕੱਤਰ ਵੇਣੂਗੋਪਾਲ ਵੀ ਸਪੱਸ਼ਟ ਕਰ ਚੁੱਕੇ ਹਨ। ਉਹ ਖ਼ੁਦ ਵੀ ਦੋ ਦਿਨ ਪਹਿਲਾਂ ਕੋਈ ਬਦਲਾਅ ਨਾ ਕੀਤੇ ਜਾਣ ਬਾਰੇ ਕਹਿ ਚੁੱਕੇ ਹਨ। ਬਘੇਲ ਨੇ ਕਿਹਾ ਕਿ ਲੀਡਰਸ਼ਿਪ 'ਚ ਫੇਰਬਦਲ ਅਫ਼ਵਾਹਾਂ ਤੋਂ ਵੱਧ ਕੁੱਝ ਨਹੀਂ ਅਤੇ ਅੱਜ ਦੀ ਮੀਟਿੰਗ 'ਚ ਲੀਡਰਸ਼ਿਪ 'ਚ ਬਦਲਾਅ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ ਹੈ।

ਬਘੇਲ ਨੇ ਕਿਹਾ ਕਿ ਪੰਜਾਬ ਚੋਣਾਂ ਨਜ਼ਦੀਕ ਹਨ ਅਤੇ ਇਨ੍ਹਾਂ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਹਾਈਕਮਾਨ ਨੇ ਚੋਣ ਤਿਆਰੀ ਬਾਰੇ ਗੰਭੀਰ ਮੰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਵੇਲੇ ਭ੍ਰਿਸ਼ਟਾਚਾਰ ਪ੍ਰਮੁੱਖ ਮੁੱਦਾ ਹੈ ਅਤੇ ਸਰਕਾਰ ਇਸ 'ਚ ਪੂਰੀ ਤਰ੍ਹਾਂ ਡੁੱਬੀ ਹੋਈ ਹੈ। ਬਘੇਲ ਨੇ ਇਹ ਵੀ ਕਿਹਾ ਕਿ ਪੰਜਾਬ ਚੋਣਾਂ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ 'ਚ ਲੜੀਆਂ ਜਾਣਗੀਆਂ।

ਦੱਸ ਦੇਈਏ ਕਿ ਕਾਂਗਰਸ ਹਾਈ ਕਮਾਨ ਇਸ ਤੋਂ ਪਹਿਲਾਂ 29 ਮਈ ਨੂੰ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨਾਲ ਵੀ ਵਿਚਾਰ ਵਟਾਂਦਰਾ ਕਰ ਚੁੱਕੀ ਹੈ। ਇਨ੍ਹਾਂ ਮੀਟਿੰਗਾਂ ਦਰਮਿਆਨ ਹੀ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਂਗਰਸ ਹਾਈ ਕਮਾਨ ਦੀ ਪ੍ਰਸੰਸਾ ਕੀਤੀ ਹੈ। ਅਮਰਿੰਦਰ ਸਿੰਘ ਦੀਆਂ ਟਿੱਪਣੀਆਂ ਵੀ ਇਸ ਮੌਕੇ 'ਤੇ ਸਿਆਸੀ ਤੌਰ 'ਤੇ ਪ੍ਰਸੰਗਕ ਹਨ।

Author : ABP Sanjha

Dailyhunt
Disclaimer: This content has not been generated, created or edited by Dailyhunt. Publisher: ABP Sanjha