Dailyhunt
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...

Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...

Punjab News: ਪੰਜਾਬ ਵਿੱਚ ਸਿਆਸੀ ਹਲਚਲ ਲਗਾਤਾਰ ਜਾਰੀ ਹੈ, ਦੱਸ ਦੇਈਏ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਵਿਧਾਨ ਸਭਾ 2027 ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ। ਇਸ ਵਿਚਾਲੇ ਭਾਰਤੀ ਜਨਤਾ ਪਾਰਟੀ (BJP), ਪੰਜਾਬ ਨੇ ਨਗਰ ਨਿਗਮ ਚੋਣਾਂ ਸਬੰਧੀ ਇੱਕ ਵੱਡਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਨਗਰ ਨਿਗਮ ਚੋਣਾਂ ਲਈ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਲਿਸਟ ਜਾਰੀ ਕੀਤੀ ਹੈ।

ਇਹ ਲਿਸਟ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਸਹਿਮਤੀ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੀ ਗਈ ਹੈ। ਇਨ੍ਹਾਂ ਨਿਯੁਕਤੀਆਂ ਨਾਲ, ਪਾਰਟੀ ਲੀਡਰਸ਼ਿਪ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਅਨੁਸਾਰ, ਇਨ੍ਹਾਂ ਮੁੱਖ ਜ਼ਿੰਮੇਵਾਰੀਆਂ ਨੂੰ ਸੌਂਪੇ ਗਏ ਆਗੂਆਂ ਦੀ ਸੂਚੀ ਇਸ ਪ੍ਰਕਾਰ ਹੈ:

ਜ਼ਿਕਰਯੋਗ ਹੈ ਕਿ ਭਾਵੇਂ ਅਜੇ ਨਗਰ ਕੌਂਸਲ ਚੋਣਾਂ ਦਾ ਰਸਮੀ ਐਲਾਨ ਨਹੀਂ ਹੋਇਆ ਹੈ, ਪਰ ਸਾਰੀਆਂ ਪਾਰਟੀਆਂ ਨੇ ਹੁਣ ਤੋਂ ਹੀ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਨਗਰ ਕੌਂਸਲ ਚੋਣਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨ ਤਿਆਰ ਕਰਨਾ ਚਾਹੁੰਦੀ ਹੈ। ਇਹ ਚੋਣਾਂ ਸਾਰੀਆਂ ਸਿਆਸੀ ਪਾਰਟੀਆਂ ਲਈ ਬੇਹੱਦ ਅਹਿਮ ਹਨ ਕਿਉਂਕਿ ਇਹੀ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰੂਪ-ਰੇਖਾ ਤੈਅ ਕਰਨਗੀਆਂ। ਇਸੇ ਗੱਲ ਨੂੰ ਮੁੱਖ ਰੱਖਦਿਆਂ ਭਾਜਪਾ ਨੇ ਹੁਣ ਤੋਂ ਹੀ ਵਰਕਰਾਂ ਅਤੇ ਆਗੂਆਂ ਨੂੰ ਚੋਣ ਮੈਦਾਨ ਵਿੱਚ ਡਟਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

Author : ABP Sanjha

Dailyhunt
Disclaimer: This content has not been generated, created or edited by Dailyhunt. Publisher: ABP Sanjha