Dailyhunt
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 29 ਵਾਰਡਾਂ 'ਤੇ ਇਕੱਲਿਆਂ ਚੋਣ ਲੜੇਗੀ ਇਹ ਪਾਰਟੀ; ਜ਼ਿਲ੍ਹਾ ਪ੍ਰਧਾਨ ਸਣੇ ਲੋਕ ਸਭਾ ਇੰਚਾਰਜ ਕੀਤੇ ਨਿਯੁਕਤ...

Gurdaspur News: ਪੰਜਾਬ ਦੇ ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਸਿਆਸੀ ਜਗਤ ਵਿੱਚ ਵੱਡਾ ਧਮਾਕਾ ਹੋਇਆ ਹੈ। ਦਰਅਸਲ, ਬਹੁਜਨ ਸਮਾਜ ਪਾਰਟੀ (BSP) ਨੇ ਗੁਰਦਾਸਪੁਰ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਗੁਰਦਾਸਪੁਰ ਸ਼ਹਿਰ ਦੀਆਂ ਸਾਰੀਆਂ 29 ਵਾਰਡਾਂ 'ਤੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨਗੇ।

ਸਾਰੀਆਂ ਸੀਟਾਂ 'ਤੇ ਚੋਣ ਲੜੇਗੀ

ਇਹ ਅਹਿਮ ਐਲਾਨ ਅੱਜ ਜ਼ਿਲ੍ਹਾ ਇਕਾਈ ਵੱਲੋਂ ਸੁਰਿੰਦਰ ਚੌਧਰੀ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਜੇ.ਪੀ. ਭਗਤ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਕੀਤਾ ਗਿਆ। ਨਵੇਂ ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਸਿਰਫ਼ ਗੁਰਦਾਸਪੁਰ ਹੀ ਨਹੀਂ, ਸਗੋਂ ਲੋਕ ਸਭਾ ਹਲਕੇ ਦੇ ਬਾਕੀ ਸ਼ਹਿਰਾਂ ਵਿੱਚ ਵੀ ਪਾਰਟੀ ਲਗਭਗ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ। ਇਸ ਤੋਂ ਇਲਾਵਾ, ਹਾਈ ਕਮਾਂਡ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਉਮੀਦਵਾਰ ਖੜ੍ਹੇ ਕੀਤੇ ਜਾਣਗੇ।

ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਅਤੇ ਇੰਚਾਰਜ ਜੇ.ਪੀ. ਭਗਤ ਬੋਲੇ

ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਚੌਧਰੀ ਅਤੇ ਇੰਚਾਰਜ ਜੇ.ਪੀ. ਭਗਤ ਨੇ ਕਿਹਾ ਕਿ ਲੋਕਾਂ ਦਾ ਦੂਜੀਆਂ ਸਿਆਸੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ਬਦਲ ਦੀ ਤਲਾਸ਼ ਵਿੱਚ ਹਨ ਅਤੇ ਬਹੁਜਨ ਸਮਾਜ ਪਾਰਟੀ ਇੱਕ ਮਜ਼ਬੂਤ ਬਦਲ ਵਜੋਂ ਉੱਭਰ ਕੇ ਸਾਹਮਣੇ ਆਵੇਗੀ।

Author : ABP Sanjha

Dailyhunt
Disclaimer: This content has not been generated, created or edited by Dailyhunt. Publisher: ABP Sanjha