Dailyhunt Logo
  • Light mode
    Follow system
    Dark mode
    • Play Story
    • App Story
Punjab News: ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...

Punjab News: ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...

ABP ਸਾਂਝਾ 3 months ago

Jalandhar News: ਜਲੰਧਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸ਼ਹਿਰ ਦੇ ਮਸ਼ਹੂਰ "ਵਰਦਾਨ ਹਸਪਤਾਲ" ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਤੇ ਅਪਰਾਧੀਆਂ ਵਿਚਕਾਰ ਹੋਈ ਇਸ ਸਿੱਧੀ ਮੁਠਭੇੜ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ, ਪਰ ਪੁਲਿਸ ਦੀ ਤੇਜ਼ ਕਾਰਵਾਈ ਨੇ ਅਪਰਾਧੀਆਂ ਨੂੰ ਇੱਕ ਸਖ਼ਤ ਸੰਦੇਸ਼ ਦਿੱਤਾ ਹੈ।

ਜਾਣੋ ਕੀ ਹੈ ਪੂਰਾ ਮਾਮਲਾ?

ਜ਼ਿਕਰਯੋਗ ਹੈ ਕਿ 28 ਫਰਵਰੀ ਨੂੰ ਜਲੰਧਰ ਦੇ ਵਰਦਾਨ ਹਸਪਤਾਲ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਸਨ। ਇਸ ਘਟਨਾ ਤੋਂ ਬਾਅਦ, ਸ਼ਹਿਰ ਦੇ ਡਾਕਟਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਵਿੱਚ ਵਿਆਪਕ ਦਹਿਸ਼ਤ ਫੈਲ ਗਈ। ਜਲੰਧਰ ਪੁਲਿਸ ਨੇ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲਿਆ ਅਤੇ ਮੁਲਜ਼ਮਾਂ ਨੂੰ ਫੜਨ ਲਈ ਕਈ ਵਿਸ਼ੇਸ਼ ਟੀਮਾਂ ਬਣਾਈਆਂ। ਲਗਾਤਾਰ ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਪੁਲਿਸ ਮੁਲਜ਼ਮਾਂ ਦਾ ਪਿੱਛਾ ਕਰ ਰਹੀ ਸੀ।

Author : ਰੁਪਿੰਦਰ ਕੌਰ ਸੱਭਰਵਾਲ

Dailyhunt
Disclaimer: This content has not been generated, created or edited by Dailyhunt. Publisher: ABP Sanjha